ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਅਹਾਤੇ 'ਚ ਲੱਗੀ ਭਿਆਨਕ ਅੱਗ, 35 ਲੱਖ ਤੋਂ ਵੱਧ ਦਾ ਨੁਕਸਾਨ
- bhagattanya93
- Jun 24
- 1 min read
24/06/2025

ਸੋਮਵਾਰ ਸਵੇਰੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਉਸ ਸਮੇਂ ਤਰਥੱਲੀ ਮਚ ਗਈ ਜਦੋ ਮਹਿਲਾ ਵਕੀਲਾਂ ਲਈ ਰਾਖਵਾਂ ਬਾਰ ਰੂਮ ਵਿੱਚ ਅਚਾਨਕ ਅੱਗ ਲੱਗ ਗਈ। ਇਹ ਘਟਨਾ ਲਗਪਗ ਸਵੇਰੇ 4:45 ਵਜੇ ਦੀ ਦੱਸੀ ਜਾ ਰਹੀ ਹੈ। ਮਹਿਲਾ ਬਾਰ ਰੂਮ ਤੋਂ ਬਾਅਦ ਅੱਗ ਮੁੱਖ ਬਾਰ ਰੂਮ ਅਤੇ ਕਮਰਾ ਨੰਬਰ-4 ਤੱਕ ਵੀ ਪਹੁੰਚ ਗਈ ਸੀ, ਹਾਲਾਂਕਿ ਉਥੇ ਜਿਆਦਾ ਨੁਕਸਾਨ ਨਹੀਂ ਹੋਇਆ। ਦੂਜੇ ਪਾਸੇ, ਮਹਿਲਾ ਵਕੀਲਾਂ ਦਾ ਬਾਰ ਰੂਮ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ।

ਅੱਗ ਦੀ ਸੂਚਨਾ ਮਿਲਣ ਉਪਰੰਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ 'ਤੇ ਪਹੁੰਚੀਆਂ ਅਤੇ ਕੁਝ ਮਿੰਟਾਂ ਵਿੱਚ ਅੱਗ 'ਤੇ ਕਾਬੂ ਪਾ ਲਿਆ ਗਿਆ। ਪੰਜਾਬ-ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰਤੇਜ ਸਿੰਘ ਨਰੂਲਾ ਨੂੰ ਜਿਵੇਂ ਹੀ ਘਟਨਾ ਦੀ ਜਾਣਕਾਰੀ ਮਿਲੀ, ਉਹ ਵੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਹਾਲਾਤਾਂ ਦਾ ਜਾਇਜ਼ਾ ਲਿਆ। ਇਸ ਹਾਦਸੇ ਕਾਰਨ ਬਾਰ ਨੂੰ 35 ਲੱਖ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ। ਬਾਰ ਪ੍ਰਧਾਨ ਅਨੁਸਾਰ ਜੇਕਰ ਸਮੇਂ 'ਤੇ ਅੱਗ 'ਤੇ ਕਾਬੂ ਨਾ ਪਾਇਆ ਜਾਂਦਾ ਤਾਂ ਹੋਰ ਵੱਡਾ ਨੁਕਸਾਨ ਹੋ ਸਕਦਾ ਸੀ। ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਿਟ ਦੱਸੀ ਜਾ ਰਹੀ ਹੈ।

Comments