18 August holiday - ਸੋਮਵਾਰ ਨੂੰ ਵੀ ਛੁੱਟੀ ਦਾ ਐਲਾਨ, ਸਾਰੇ ਸਕੂਲ ਰਹਿਣਗੇ ਬੰਦ...
- bhagattanya93
- Aug 17
- 1 min read
17/08/2025

ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਆਜ਼ਾਦੀ ਦਿਹਾੜੇ ਮੌਕੇ ਸਮਾਗਮ ਦੌਰਾਨ 18 ਅਗਸਤ ਸੋਮਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਐਲਾਨ ਮੁਤਾਬਕ ਚੰਡੀਗੜ੍ਹ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲ ਸੋਮਵਾਰ 18 ਅਗਸਤ ਨੂੰ ਬੰਦ ਰਹਿਣਗੇ।
ਕਟਾਰੀਆ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਸਨ। ਗੁਲਾਬ ਚੰਦ ਕਟਾਰੀਆ ਨੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਕੌਮੀ ਝੰਡਾ ਵੀ ਲਹਿਰਾਇਆ।





Comments