14 ਅਗਸਤ ਨੂੰ ਸਾਰੇ ਸਕੂਲ ਰਹਿਣਗੇ ਬੰਦ
ਚੰਡੀਗੜ੍ਹ, 13 ਅਗਸਤ 2023

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਰਬਨ ਅਤੇ ਸ਼ਿਮਲਾ ਦਿਹਾਤੀ ਵਿੱਚ 14 ਅਗਸਤ ਨੂੰ ਸਾਰੇ ਸਕੂਲ ਬੰਦ ਰਹਿਣਗੇ। ਸ਼ਿਮਲਾ 'ਚ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਜ਼ਮੀਨ ਖਿਸਕਣ ਅਤੇ ਦਰੱਖਤ ਡਿੱਗ ਰਹੇ ਹਨ। ਇਸ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਲਈ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਏਡੀਐਮ ਸ਼ਿਮਲਾ ਅਰਬਨ ਭਾਨੂ ਗੁਪਤਾ ਅਤੇ ਦਿਹਾਤੀ ਨਿਸ਼ਾਂਤ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ।
ਹੁਕਮਾਂ ਅਨੁਸਾਰ, ਸ਼ਿਮਲਾ ਅਰਬਨ ਰੂਰਲ ਦੇ ਹਿਮਾਚਲ ਸਕੂਲ ਸਿੱਖਿਆ ਬੋਰਡ, ਸੀਬੀਐਸਈ, ਆਈਸੀਐਸਈ ਨਾਲ ਸਬੰਧਤ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 14 ਅਗਸਤ ਨੂੰ ਬੰਦ ਰਹਿਣਗੇ।
ਮੌਸਮ ਵਿਗਿਆਨ ਕੇਂਦਰ ਸ਼ਿਮਲਾ ਵੱਲੋਂ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸੇ ਤਰ੍ਹਾਂ ਮੰਡੀ ਜ਼ਿਲ੍ਹੇ ਵਿੱਚ ਵੀ 14 ਅਗਸਤ ਨੂੰ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਡੀਸੀ ਮੰਡੀ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।





Comments