google-site-verification=ILda1dC6H-W6AIvmbNGGfu4HX55pqigU6f5bwsHOTeM
top of page

22 ਜਨਵਰੀ ਨੂੰ ਛੁੱਟੀ ਦਾ ਹੋਇਆ ਐਲਾਨ, ਨੋਟੀਫਿਕੇਸ਼ਨ ਜਾਰੀ

  • Jan 19, 2024
  • 1 min read

19/01/2024

ਚੰਡੀਗੜ੍ਹ ਪ੍ਰਸ਼ਾਸਨ ਨੇ 22 ਜਨਵਰੀ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਤਹਿਤ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਅਦਾਰੇ ਅਤੇ ਉਦਯੋਗਿਕ ਅਦਾਰੇ ਬੰਦ ਰਹਿਣਗੇ। ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਅਦਾਰਿਆਂ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ। ਪ੍ਰਸ਼ਾਸਨ ਨੇ ਇਹ ਫੈਸਲਾ ਅਯੁੱਧਿਆ ‘ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਲਿਆ ਹੈ।

ਦੱਸ ਦਈਏ ਕਿ ਚੰਡੀਗੜ੍ਹ ਸ਼ਹਿਰ ‘ਚ ਅਯੁੱਧਿਆ ‘ਚ ਹੋਣ ਵਾਲੇ ਪ੍ਰਾਣ ਪ੍ਰਤਿਸ਼ਠਾ ਸਮਾਗਮ ਨੂੰ ਲੈ ਕੇ ਭਾਰੀ ਤਿਆਰੀਆਂ ਕੀਤੀਆਂ ਗਈਆਂ ਹਨ। ਚੰਡੀਗੜ੍ਹ ਦੇ ਸਾਰੇ ਚੌਕਾਂ ਅਤੇ ਚੌਰਾਹਿਆਂ ਨੂੰ ਸਜਾਇਆ ਗਿਆ ਹੈ। ਸੜਕਾਂ ‘ਤੇ ਸਜਾਵਟ ਵੀ ਕੀਤੀ ਗਈ ਹੈ। ਵੱਖ-ਵੱਖ ਮਾਰਕੀਟ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਚੰਡੀਗੜ੍ਹ ਦੇ ਸਾਰੇ ਬਾਜ਼ਾਰਾਂ ਨੂੰ ਬਿਜਲੀ ਦੀਆਂ ਲਾਈਟਾਂ ਲਗਾ ਕੇ ਸਜਾਇਆ ਗਿਆ ਹੈ।

Comments


Logo-LudhianaPlusColorChange_edited.png
bottom of page