42 ਡਿਗਰੀ ਸੈਲਸੀਅਸ ਤਾਪਮਾਨ ਨਾਲ ਰਿਹਾ ਸਭ ਤੋਂ ਵੱਧ ਗਰਮ, ਮੀਂਹ ਤੇ ਹਨੇਰੀ ਨੂੰ ਲੈ ਕੇ ਆਰੈਂਜ ਅਲਰਟ ਜਾਰੀ
- bhagattanya93
- Apr 30
- 1 min read
30/04/2025

ਪੰਜਾਬ ਵਿਚ ਮੰਗਲਵਾਰ ਨੂੰ ਕਈ ਜ਼ਿਲ੍ਹਿਆਂ ਵਿਚ ਧੂੜ ਭਰੀਆਂ ਹਵਾਵਾਂ ਚੱਲੀਆਂ, ਜਿਸ ਨਾਲ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਬਠਿੰਡਾ ਵਿਚ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਬਠਿੰਡਾ ਵਿਚ ਲਗਾਤਾਰ ਚੌਥੇ ਦਿਨ ਤਾਪਮਾਨ 42 ਡਿਗਰੀ ਸੈਲਸੀਅਸ ਤੋਂ ਵੱਧ ਚੱਲ ਰਿਹਾਹੈ। ਉੱਥੇ ਲੁਧਿਆਣਾ, ਅੰਮ੍ਰਿਤਸਰ, ਮੋਗਾ, ਜਲੰਧਰ ਤੇ ਪਠਾਨਕੋਟ ਵਿਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ, ਪਟਿਆਲਾ ਵਿਚ 36 ਡਿਗਰੀ ਸੈਲਸੀਅਸ ਤੇ ਚੰਡੀਗੜ੍ਹ ਵਿਚ 35 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਧਰ, ਦੂਜੇ ਪਾਸੇ ਮੌਸਮ ਵਿਭਾਗ ਦੇ ਅਗਾਊਂ ਅੰਦਾਜ਼ੇ ਮੁਤਾਬਕ, ਬੁੱਧਵਾਰ ਨੂੰ ਪੰਜਾਬ ਵਿਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਕੁਝ ਜ਼ਿਲ੍ਹਿਆਂ ਵਿਚ ਬੂੰਦਾਬਾਂਦੀ ਤੇ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪਹਿਲੀ ਮਈ ਨੂੰ ਪੰਜਾਬ ਵਿਚ ਹਨੇਰੀ ਤੇ ਮੀਂਹ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ। ਚਾਰ ਮਈ ਤੱਕ ਮੌਸਮ ਅਜਿਹਾ ਹੀ ਰਹਿ ਸਕਦਾ ਹੈ।






Comments