ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 121 ਕਿਸਾਨਾਂ ਨੂੰ 38.15 ਲੱਖ ਰੁਪਏ ਦੀ ਹੜ੍ਹ ਰਾਹਤ ਰਾਸ਼ੀ ਵੰਡੀ
- Ludhiana Plus
- Oct 21
- 1 min read
21/10/2025

ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਪਿੰਡਾਂ ਸਸਰਾਲੀ, ਵਲੀਪੁਰ ਖੁਰਦ ਅਤੇ ਖੁਰਸ਼ੈਦਪੁਰ ਦੇ 121 ਲਾਭਪਾਤਰੀਆਂ ਨੂੰ ਕੁੱਲ 38.15 ਲੱਖ ਰੁਪਏ ਦੀ ਰਾਹਤ ਰਾਸ਼ੀ ਵੰਡੀ।
ਪੂਰੀ ਪਾਰਦਰਸ਼ਤਾ ਲਈ ਪੂਰੀ ਰਕਮ ਸਿੱਧੀ ਲਾਭ ਟ੍ਰਾਂਸਫਰ (ਡੀ.ਬੀ.ਟੀ) ਰਾਹੀਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕਰ ਦਿੱਤੀ ਗਈ ਹੈ।

ਪ੍ਰਤੀਕਾਤਮਕ ਰਾਸ਼ੀ ਸਰਟੀਫਿਕੇਟ ਵੰਡ ਸਮਾਗਮ ਪਿੰਡ ਮੁੰਡੀਆਂ ਵਿੱਚ ਆਯੋਜਿਤ ਕੀਤਾ ਗਿਆ, ਜਿੱਥੇ ਕੈਬਨਿਟ ਮੰਤਰੀ ਨੇ ਸਤਲੁਜ ਦਰਿਆ ਅਤੇ ਇਸ ਦੀਆਂ ਸਹਾਇਕ ਨਦੀਆਂ ਵਿੱਚ ਆਏ ਹੜ੍ਹ ਨਾਲ ਤਬਾਹ ਹੋਈਆਂ ਫਸਲਾਂ ਦੇ ਕਿਸਾਨਾਂ ਨੂੰ ਨਿੱਜੀ ਤੌਰ 'ਤੇ ਸਰਟੀਫਿਕੇਟ ਸੌਂਪੇ।

ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਲਈ 24 ਘੰਟੇ ਕੰਮ ਕਰ ਰਹੀ ਹੈ ਜੋ ਕਿ ਪਿਛਲੀ ਕਿਸੇ ਸਰਕਾਰ ਨੇ ਕਦੇ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਹਰ ਪ੍ਰਭਾਵਿਤ ਪਰਿਵਾਰ ਨੂੰ ਫਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ, ਘਰਾਂ ਦੇ ਨੁਕਸਾਨ ਲਈ 1,20,000 ਰੁਪਏ ਤੱਕ ਅਤੇ ਪਸ਼ੂਆਂ ਦੀ ਸਹਾਇਤਾ ਮਿਲੇ ਇਹ ਸਭ ਕੁਝ ਸਿਰਫ਼ 45 ਦਿਨਾਂ ਦੇ ਅੰਦਰ-ਅੰਦਰ ਹੀ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਗਿਰਦਾਵਰੀ ਟੀਮਾਂ ਹਰ ਆਖਰੀ ਘਰ ਤੱਕ ਪਹੁੰਚੀਆਂ ਅਤੇ ਆਪਣੀ ਅਣਥੱਕ ਮਿਹਨਤ ਨਾਲ ਇਸ ਵਿਸ਼ਾਲ ਕਾਰਜ ਨੂੰ ਪੂਰਾ ਕੀਤਾ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਹਰ ਖਰਾਬ ਹੋਈ ਸੜਕ ਨੂੰ ਜਲਦੀ ਹੀ ਦੁਬਾਰਾ ਬਣਾਇਆ ਜਾਵੇਗਾ।

ਹਰਦੀਪ ਸਿੰਘ ਮੁੰਡੀਆਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਹਰ ਪੰਜਾਬੀ ਲਈ ਪ੍ਰਤੀ ਪਰਿਵਾਰ 10 ਲੱਖ ਰੁਪਏ ਦਾ ਨਕਦ ਰਹਿਤ ਇਲਾਜ ਯਕੀਨੀ ਬਣਾਉਣ ਲਈ ਇੱਕ ਬੀਮਾ ਯੋਜਨਾ ਸ਼ੁਰੂ ਕਰੇਗੀ।





Comments