ਗਹਿਣਾ ਕਾਰੋਬਾਰੀ ਤੋਂ ਮੰਗੀ ਦੋ ਕਰੋੜ ਰੁਪਏ ਦੀ ਫਿਰੌਤੀ,ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀਆਂ ਦਿੱਤੀਆਂ ਧਮਕੀਆਂ
- bhagattanya93
- Nov 2
- 1 min read
02/11/2025

ਅਜਨਾਲਾ ਥਾਣੇ ਦੇ ਅਧਿਕਾਰ ਖੇਤਰ ਅਧੀਨ ਆਉਂਦੇ ਪਿੰਡ ਚਮਿਆਰੀ ਦੇ ਰਹਿਣ ਵਾਲੇ ਅਵਤਾਰ ਸਿੰਘ ਢਿੱਲੋਂ ਨੂੰ ਵ੍ਹਟਸਐਪ ਕਾਲਾਂ ਰਾਹੀਂ ਗੈਂਗਸਟਰਾਂ ਵੱਲੋਂ ਧਮਕੀਆਂ ਮਿਲ ਰਹੀਆਂ ਹਨ। ਮੁਲਜ਼ਮਾਂ ਨੇ ਕਿਹਾ ਕਿ ਕਿ ਜੇਕਰ ਉਹ ਦੋ ਕਰੋੜ ਰੁਪਏ ਦੀ ਫਿਰੌਤੀ ਦੀ ਰਕਮ ਨਹੀਂ ਦਿੰਦਾ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਗੇ। ਜਾਂਚ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਗੈਂਗਸਟਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਡੀਐੱਸਪੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਚਮਿਆਰੀ ਪਿੰਡ ਦਾ ਰਹਿਣ ਵਾਲਾ ਅਵਤਾਰ ਸਿੰਘ ਢਿੱਲੋਂ ਅਜਨਾਲਾ ਸ਼ਹਿਰ ਦਾ ਵੱਡਾ ਜਿਊਲਰ ਹੈ। ਉਸ ਦੀ ਇਲਾਕੇ ਵਿਚ ਗਹਿਣਿਆਂ ਦੀ ਦੁਕਾਨ ਵੀ ਹੈ। ਪਿਛਲੇ ਕੁਝ ਦਿਨਾਂ ਤੋਂ ਉਸ ਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀ ਭਰੇ ਵ੍ਹਟਸਐਪ ਕਾਲਾਂ ਆ ਰਹੀਆਂ ਹਨ। ਦੋਸ਼ੀ, ਜੋ ਗੈਂਗਸਟਰ ਹੋਣ ਦਾ ਦਾਅਵਾ ਕਰਦੇ ਹਨ, ਦੋ ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕਰ ਰਹੇ ਹਨ। ਵੀਰਵਾਰ ਰਾਤ ਨੂੰ ਅਵਤਾਰ ਸਿੰਘ ਘਰ ਵਿਚ ਸੀ ਅਤੇ ਉਸ ਨੂੰ ਇਕ ਅਣਪਛਾਤੇ ਨੰਬਰ ਤੋਂ ਇਕ ਕਾਲ ਆਈ। ਮੁਲਜ਼ਮਾਂ ਨੇ ਧਮਕੀ ਦਿੱਤੀ ਕਿ ਜੇਕਰ ਉਹ 2 ਕਰੋੜ ਰੁਪਏ ਨਹੀਂ ਦਿੰਦਾ ਤਾਂ ਉਹ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਏਗਾ।





Comments