google-site-verification=ILda1dC6H-W6AIvmbNGGfu4HX55pqigU6f5bwsHOTeM
top of page

9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਕਰਵਾਏਗਾ ਫ੍ਰੀ ; ਕੌਮੀ ਇਨਸਾਫ਼ ਮੋਰਚਾ ਵੱਲੋਂ 20 ਜਨਵਰੀ ਨੂੰ ਪੰਜਾਬ ਵਿਚ

  • bhagattanya93
  • Jan 19, 2024
  • 1 min read

19/01/2024

ਕੌਮੀ ਇਨਸਾਫ਼ ਮੋਰਚੇ ਵੱਲੋਂ ਪਿਛਲੇ ਇਕ ਸਾਲ ਤੋਂ ਮੰਗਾਂ ਨੂੰ ਲੈ ਕੇ ਮੁਹਾਲੀ-ਚੰਡੀਗੜ੍ਹ ਹੱਦ ’ਤੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ। ਮੋਰਚੇ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਕੇਂਦਰ ਤੇ ਨਾ ਹੀ ਰਾਜ ਸਰਕਾਰ ਸੁਲਝਾ ਰਹੀ ਹੈ ਤਾਂ ਕਿ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚ ਸਕੇ। ਇਸ ਤਹਿਤ 20 ਜਨਵਰੀ ਨੂੰ ਪੰਜਾਬ ਦੇ 9 ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫ੍ਰੀ ਕਰਵਾਇਆ ਜਾਵੇਗਾ। ਇਸ ਸਬੰਧੀ ਵੀਰਵਾਰ ਨੂੰ ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸਿੱਖ ਸੰਗਤ ਅਤੇ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਟੋਲ ਪਲਾਜ਼ਾ ਨੂੰ ਫ੍ਰੀ ਕਰਵਾਇਆ ਜਾਵੇਗਾ। ਮੋਰਚੇ ਵੱਲੋਂ ਜਸਵਿੰਦਰ ਸਿੰਘ ਰਾਜਪੁਰਾ ਨੇ ਕਿਹਾ ਕਿ ਉਹ ਹਰ ਹਾਲ ਵਿਚ ਟੋਲ ਪਲਾਜ਼ਿਆਂ ਨੂੰ ਟੋਲ-ਮੁਕਤ ਕਰਵਾਉਣਗੇ ਤਾਂ ਕਿ ਸਰਕਾਰ ਤੋਂ ਮੋਰਚੇ ਦੀਆਂ ਮੰਗਾਂ ਜਲਦ ਪੂਰੀਆਂ ਹੋ ਸਕਣ। ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਫ੍ਰੀ ਕਰਵਾਇਆ ਜਾਵੇਗਾ ਉਨ੍ਹਾਂ ਵਿਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੁਹਾਲੀ ਦਾ ਅਜੀਜਪੁਰ ਟੋਲਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।

Comments


Logo-LudhianaPlusColorChange_edited.png
bottom of page