google-site-verification=ILda1dC6H-W6AIvmbNGGfu4HX55pqigU6f5bwsHOTeM
top of page

CM ਮਾਨ ਨੇ ਸ਼ਹੀਦ ASI ਧਨਵੰਤ ਸਿੰਘ ਦੇ ਪਰਿਵਾਰ ਨੂੰ ਸੌਂਪਿਆ ਇੱਕ ਕਰੋੜ ਦਾ ਚੈੱਕ

  • bhagattanya93
  • Jul 29
  • 2 min read

29/07/2025

ree

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਡਿਊਟੀ ਦੌਰਾਨ ਸ਼ਹੀਦ ਹੋਏ ਏ.ਐਸ.ਆਈ ਧਨਵੰਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਏ.ਐਸ.ਆਈ ਧਨਵੰਤ ਸਿੰਘ ਦੀਆਂ ਦੇਸ਼ ਪ੍ਰਤੀ ਸੇਵਾਵਾਂ ਦੇ ਸਤਿਕਾਰ ਵਜੋਂ ਉਨ੍ਹਾਂ ਦੇ ਦੁਖੀ ਪਰਿਵਾਰ ਨੂੰ ਚੈੱਕ ਸੌਂਪਿਆ। ਉਨ੍ਹਾਂ ਕਿਹਾ ਕਿ ਏ.ਐਸ.ਆਈ ਧਨਵੰਤ ਸਿੰਘ ਨੇ 18 ਜਨਵਰੀ, 2025 ਨੂੰ ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ ਸੀ।

CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਇਸ ਧਰਤੀ ਦੇ ਪੁੱਤਰ ਦੇ ਅਥਾਹ ਯੋਗਦਾਨ ਨੂੰ ਮਾਨਤਾ ਦਿੰਦਾ ਹੈ। ਮਾਤ ਭੂਮੀ ਦੀ ਵੇਦੀ ‘ਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਪੱਕਾ ਫਰਜ਼ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨਾਇਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੁਤਾਬਕ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਬਹੁਤ ਮਦਦ ਕਰੇਗਾ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਅਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਹੋਣ ਲਈ ਵੀ ਉਤਸ਼ਾਹਿਤ ਕਰੇਗਾ।

ਦੱਸ ਦੇਈਏ ਕਿ ਨਵਾਂਸ਼ਹਿਰ ‘ਤੇ ਹਾਈਟੈਕ ਨਾਕਾ ‘ਤੇ ਰੋਪੜ ਵੱਲੋਂ ਆ ਰਹੀ ਕਾਰ ਨੇ ਬੈਰੀਕੇਡ ਸਮੇਤ ਇੱਕ ਏਐਸਆਈ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਏਐਸਆਈ ਧਨਵੰਤ ਸਿੰਘ ਗੰਭੀਰ ਨਾਲ ਜ਼ਖਮੀ ਹੋ ਗਏ ਸਨ ਅਤੇ ਉਨ੍ਹਾਂ ਨੂੰ ਜ਼ਖਮੀ ਹਾਲਤ ਦੇ ਵਿੱਚ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨੂੰ ਕਾਫੀ ਗੰਭੀਰ ਦੇਖਦੇ ਹੋਏ ਮੋਹਾਲੀ ਦੇ ਲਈ ਰੈਫਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਇਲਾਜ ਦੌਰਾਨ ਏਐਸਆਈ ਦੀ ਮੌਤ ਹੋ ਗਈ ਸੀ।

Comments


Logo-LudhianaPlusColorChange_edited.png
bottom of page