ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਅਦਾਲਤ ਦਾ ਵੱਡਾ ਫੈਸਲਾ
- Jul 23, 2025
- 1 min read
23/07/2025

ਆਮਦਨ ਤੋਂ ਵੱਧ ਮਾਮਲੇ ਵਿੱਚ ਗ੍ਰਿਫਤਾਰ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਮੁਹਾਲੀ ਕੋਰਟ ਵਿੱਚ ਸੁਣਵਾਈ ਹੋਈ ਹੈ। ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ। ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਬਿਊਰੋ ਇਸ ਮਾਮਲੇ ਵਿੱਚ ਜਲਦੀ ਹੀ ਚਲਾਨ ਪੇਸ਼ ਕਰਨ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਮਜੀਠੀਆ ਨੂੰ ਕਾਬੂ ਕੀਤਾ ਜਾ ਸਕੇ। ਹਾਲਾਂਕਿ, ਸੀਐਮ ਭਗਵੰਤ ਮਾਨ ਇਸਨੂੰ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਦੀ ਵੱਡੀ ਸਫਲਤਾ ਦੱਸ ਰਹੇ ਹਨ।







Comments