ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੇ ਘਰ ਪਹੁੰਚ, ਹਾਲ-ਚਾਲ ਜਾਣਿਆ- ਜਲਦ ਸਿਹਤਯਾਬੀ ਦੀ ਵੀ ਕੀਤੀ ਕਾਮਨਾ
- Ludhiana Plus
- Aug 15
- 1 min read
ਲੁਧਿਆਣਾ, 15 ਅਗਸਤ

ਨਵੀਂ ਤੇ ਨਵਿਆਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸ਼ਕੀ ਸੁਧਾਰ ਤੇ ਸ਼ਿਕਾਇਤਾਂ ਨਿਵਾਰਣ, ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਪੰਜਾਬ, ਅਮਨ ਅਰੋੜਾ ਵੱਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੇ ਘਰ ਪਹੁੰਚ ਕੇ ਉਨ੍ਹਾਂ ਦਾ ਹਾਲ ਜਾਣਿਆ।
ਇਸ ਮੌਕੇ ਉਨ੍ਹਾਂ ਦੇ ਨਾਲ, ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਹੋਰ ਉੱਘੀਆਂ ਸਖ਼ਸ਼ੀਅਤਾਂ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਇਕ ਛੀਨਾ ਦੀ ਹੌਂਸਲਾ ਅਫਜਾਈ ਕਰਦਿਆਂ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਜਦੋਂ ਦਿੱਲੀ ਏਅਰਪੋਰਟ ਤੋਂ ਵਾਪਸ ਲੁਧਿਆਣਾ ਆਪਣੇ ਘਰ ਪਰਤ ਰਹੇ ਸਨ ਤਾਂ ਕੈਥਲ ਨੇੜੇ ਤੜਕਸਾਰ ਉਨ੍ਹਾਂ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ। ਡਾਕਟਰਾਂ ਅਨੁਸਾਰ ਇਸ ਦੁਰਘਟਨਾ ਵਿੱਚ ਉਨ੍ਹਾਂ ਦੇ ਗੁੱਝੀਆਂ ਸੱਟਾਂ ਦੇ ਨਾਲ-ਨਾਲ ਮੂੰਹ 'ਤੇ ਵੀ ਗੰਭੀਰ ਸੱਟ ਵੱਜੀ ਹੈ।





Comments