google-site-verification=ILda1dC6H-W6AIvmbNGGfu4HX55pqigU6f5bwsHOTeM
top of page

ਪੰਜਾਬ ਪੁਲਿਸ ਵੱਲੋਂ ਇੱਕ ਆਰੋਪੀ ਸਮੇਤ 4 ਹੈਂਡ ਗ੍ਰਨੇਡ, 2 ਕਿਲੋ RDX ਅਤੇ IED ਬਰਾਮਦ

  • bhagattanya93
  • Aug 25
  • 1 min read

25/08/2025

ree

ਪੰਜਾਬ ਪੁਲਿਸ ਨੇ ਬਟਾਲਾ ਤੋਂ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਕੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਰਵਾਈ ਦੌਰਾਨ ਪੁਲਿਸ ਨੇ ਚਾਰ ਹੈਂਡ ਗ੍ਰਨੇਡ (SPL HGR-84), ਦੋ ਕਿਲੋ RDX ਅਧਾਰਤ IED ਅਤੇ ਸੰਚਾਰ ਉਪਕਰਣ ਬਰਾਮਦ ਕੀਤੇ ਹਨ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਸ ਪੂਰੀ ਵਾਰਦਾਤ ਦੀ ਸਾਜਿਸ਼ ਬ੍ਰਿਟੇਨ 'ਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ ਵੱਲੋਂ ਰਚੀ ਗਈ ਸੀ।

ਇਸ ਦੇ ਪਿੱਛੇ ਪਾਕਿਸਤਾਨ ਸਥਿਤ ISI ਸਮਰਥਿਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦਾ ਹੱਥ ਦੱਸਿਆ ਜਾ ਰਿਹਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਬਰਾਮਦਗੀ ਤੋਂ ਬਾਅਦ ਬਟਾਲਾ ਪੁਲਿਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਇਸ ਕਾਰਵਾਈ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਅੱਤਵਾਦੀ ਸੰਗਠਨ ਪੰਜਾਬ ਵਿੱਚ ਇੱਕ ਵੱਡੀ ਘਟਨਾ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਪਰ ਪੁਲਿਸ ਦੀ ਚੌਕਸੀ ਕਾਰਨ ਇਸਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ।

ਪੁਲਿਸ ਨੇ ਮੁਲਜ਼ਮ ਨੂੰ ਵੀ ਕੀਤਾ ਗ੍ਰਿਫ਼ਤਾਰ 

ਪੁਲਿਸ ਨੇ ਇਹ ਸਾਰੇ ਵਿਸਫੋਟਕ ਬਟਾਲਾ ਦੇ ਬਾਲਾਪੁਰ ਪਿੰਡ ਦੇ ਨੇੜੇ ਤੋਂ ਬਰਾਮਦ ਕੀਤੇ ਹਨ। ਹੁਣ ਤੱਕ ਇੱਕ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦੋਂ ਕਿ ਉਸਦਾ ਦੂਜਾ ਸਾਥੀ ਫਰਾਰ ਹੈ। ਦੂਜੇ ਆਰੋਪੀ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਹਾਲਾਂਕਿ, ਇਹ ਸਪੱਸ਼ਟ ਹੈ ਕਿ ਪੂਰੀ ਸਾਜ਼ਿਸ਼ ਸਰਹੱਦ ਪਾਰ ਤੋਂ ਰਚੀ ਗਈ ਸੀ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਸ ਸਾਜ਼ਿਸ਼ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ, ਨਾਲ ਹੀ ਇਨ੍ਹਾਂ ਵਿਸਫੋਟਕਾਂ ਦੀ ਵਰਤੋਂ ਕਿਵੇਂ ਕੀਤੀ ਜਾਣੀ ਸੀ ਅਤੇ ਹੁਣ ਤੱਕ ਇਸ ਵਿੱਚ ਕਿੰਨੇ ਲੋਕ ਸ਼ਾਮਲ ਹੋ ਚੁੱਕੇ ਹਨ।

Comments


Logo-LudhianaPlusColorChange_edited.png
bottom of page