ਭਾਜਪਾ ਆਗੂ ਨੂੰ ਝਟਕਾ,ਹਾਈ ਕੋਰਟ ਨੇ ਖਾਰਜ ਕੀਤੀ ਪਟੀਸ਼ਨ
- bhagattanya93
- Aug 26
- 1 min read
26/08/2025

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਨੂੰ ਵੱਡਾ ਝਟਕਾ ਦਿੰਦਿਆਂ ਉਸ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਸਿੱਧੇ ਤੌਰ 'ਤੇ ਖਾਰਜ ਕਰ ਦਿੱਤੀ ਹੈ। ਗਿੱਲ ਨੇ ਇਹ ਪਟੀਸ਼ਨ ਵਿਜੀਲੈਂਸ ਵੱਲੋਂ ਕੀਤੀ ਗਈ ਛਾਪੇਮਾਰੀ ਅਤੇ ਜਾਰੀ ਕੀਤੇ ਗਏ ਸੰਮਨਾਂ ਨੂੰ ਚੁਣੌਤੀ ਦੇਣ ਲਈ ਦਾਇਰ ਕੀਤੀ ਸੀ।
ਅਦਾਲਤ ਨੇ ਇਸ ਮਾਮਲੇ ਵਿੱਚ ਰਣਜੀਤ ਗਿੱਲ ਵੱਲੋਂ ਮੰਗੀ ਗਈ ਅੰਤਰਿਮ ਜ਼ਮਾਨਤ ਪਟੀਸ਼ਨ ਨੂੰ ਵੀ ਰੱਦ ਕਰ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਵਿਜੀਲੈਂਸ ਦੀ ਛਾਪੇਮਾਰੀ ਤੋਂ ਇੱਕ ਦਿਨ ਪਹਿਲਾਂ ਹੀ ਰਣਜੀਤ ਸਿੰਘ ਗਿੱਲ ਰਾਤੋ-ਰਾਤ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਮਾਮਲੇ ਵਿੱਚ ਅਦਾਲਤ ਦੇ ਫੈਸਲੇ ਤੋਂ ਬਾਅਦ ਵਿਜੀਲੈਂਸ ਦੀ ਕਾਰਵਾਈ ਹੋਰ ਤੇਜ਼ ਹੋਣ ਦੀ ਸੰਭਾਵਨਾ ਹੈ।





Comments