ਮੁਅੱਤਲ DIG ਭੁੱਲਰ ਮਾਮਲੇ ‘ਚ ਵਿਜੀਲੈਂਸ ਨੂੰ ਝਟਕਾ, ਅਦਾਲਤ ਤੋਂ ਨਹੀਂ ਮਿਲਿਆ ਰਿਮਾਂਡ
- Ludhiana Plus
- Nov 3
- 1 min read
03/NOV/2025

ਰਿਸ਼ਵਤ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਸਾਬਕਾ DIG ਹਰਚਰਨ ਸਿੰਘ ਭੁੱਲਰ ਕੇਸ ਵਿਚ ਵਿਜੀਲੈਂਸ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਅਦਾਲਤ ਨੇ ਵਿਜੀਲੈਂਸ ਵੱਲੋਂ ਰਿਮਾਂਡ ਨੂੰ ਲੈ ਕੇ ਦਾਇਰ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ। ਪੰਜਾਬ ਪੁਲਿਸ ਦੇ ਸਾਬਕਾ DIG ਹਰਚਰਨ ਸਿੰਘ ਭੁੱਲਰ ਦੀ ਗ੍ਰਿਫਤਾਰੀ ਤੋਂ ਬਾਅਦ ਭਾਵੇਂ ਪੰਜਾਬ ਵਿਜੀਲੈਂਸ ਬਿਊਰੋ ਨੇ ਉਸ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਕੇਸ ਦਰਜ ਕਰ ਲਿਆ ਹੈ ਪਰ ਅਦਾਲਤ ਵਿਚ ਉਸ ਨੂੰ ਰਿਮਾਂਡ ਨਹੀਂ ਮਿਲ ਸਕਿਆ।
ਇਸ ਮਾਮਲੇ ਵਿੱਚ ਅੱਜ ਮੋਹਾਲੀ ਜ਼ਿਲ੍ਹਾ ਅਦਾਲਤ ਵਿੱਚ ਸੁਣਵਾਈ ਹੋਈ। ਚੰਡੀਗੜ੍ਹ ਸੀਬੀਆਈ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਜਵਾਬ ਦਾਇਰ ਕਰਨ ਤੋਂ ਬਾਅਦ ਅਦਾਲਤ ਨੇ ਵਿਜੀਲੈਂਸ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਮੌਜੂਦਾ ਸਥਿਤੀ ਇਹ ਹੈ ਕਿ ਇਸ ਮਾਮਲੇ ਵਿਚ ਪੁੱਛਗਿੱਛ ਦੀ ਜ਼ਿੰਮੇਵਾਰੀ ਫਿਲਹਾਲ ਸੀਬੀਆਈ ਕੋਲ ਰਹੇਗੀ। ਹਾਲਾਂਕਿ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਕਿ ਵਿਜੀਲੈਂਸ ਦੀ ਪਟੀਸ਼ਨ ਖਾਰਜਿ ਕਰਨ ਪਿੱਛੇ ਕੀ ਕਾਰਨ ਰਿਹਾ।
ਜ਼ਿਕਰਯੋਗ ਹੈ ਕਿ ਸੀਬੀਆਈ ਦੇ ਵਕੀਲ ਨਰਿੰਦਰ ਸਿੰਘ ਨੇ ਅਦਾਲਤ ਵਿੱਚ ਕਿਹਾ ਕਿ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਦੇ ਮੋਬਾਈਲ ਫੋਨ ਤੋਂ ਅਹਿਮ ਸਬੂਤ ਬਰਾਮਦ ਹੋਏ ਹਨ। ਵਕੀਲ ਨੇ ਕਿਹਾ ਕਿ ਇਲੈਕਟ੍ਰਾਨਿਕ ਡਿਵਾਈਸ ਲੁਕਾਏ ਹੋਏ ਹਨ ਅਤੇ ਉਨ੍ਹਾਂ ਦੀ ਬਰਾਮਦਗੀ ਜ਼ਰੂਰੀ ਹੈ।





Comments