ਵਿਧਾਇਕ ਛੀਨਾ ਨੇ ਢੋਲੇਵਾਲ ਚੌਕ ਤੋਂ ਵੱਡੀ ਸਫਾਈ ਮੁਹਿੰਮ ਸ਼ੁਰੂ ਕੀਤੀ
- Ludhiana Plus
- Apr 25
- 1 min read
ਲੁਧਿਆਣਾ, 25 ਅਪ੍ਰੈਲ, 2025

ਵਿਕਾਸ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ 'ਤੇ ਧਿਆਨ ਕੇਂਦਰਿਤ ਕਰਦੇ ਹੋਏ ਲੁਧਿਆਣਾ ਦੱਖਣੀ ਦੀ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਨੇ ਸ਼ੁੱਕਰਵਾਰ ਨੂੰ ਸਵੇਰੇ ਢੋਲੇਵਾਲ ਚੌਕ ਤੋਂ ਲੁਧਿਆਣਾ ਦੱਖਣੀ ਹਲਕੇ ਵਿੱਚ ਵੱਡੀ ਸਫਾਈ ਮੁਹਿੰਮ ਸ਼ੁਰੂ ਕੀਤੀ।
ਇਹ ਹਫ਼ਤਾ ਭਰ ਚੱਲਣ ਵਾਲੀ ਸਫ਼ਾਈ ਮੁਹਿੰਮ ਸ਼ੁੱਕਰਵਾਰ ਨੂੰ ਸ਼ਹਿਰ ਭਰ ਵਿੱਚ ਸ਼ੁਰੂ ਕੀਤੀ ਗਈ ਇੱਕ ਵਿਆਪਕ ਸਫਾਈ ਮੁਹਿੰਮ ਦਾ ਹਿੱਸਾ ਹੈ।
ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ (ਜ਼ੋਨ-ਸੀ) ਗੁਰਪਾਲ ਸਿੰਘ ਦੇ ਨਾਲ, ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਦੇ ਸਾਰੇ ਵਾਰਡਾਂ ਅਤੇ ਮੁੱਖ ਸੜਕਾਂ ਨੂੰ ਇਸ ਮੁਹਿੰਮ ਅਧੀਨ ਕਵਰ ਕੀਤਾ ਜਾਵੇਗਾ।

ਖੁਦ ਝਾੜੂ ਲੈ ਕੇ ਵਿਧਾਇਕ ਛੀਨਾ ਨੇ ਸਫਾਈ ਮੁਹਿੰਮ ਦੀ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਤੋਂ ਫੀਡਬੈਕ ਵੀ ਲਿਆ। ਵਿਧਾਇਕ ਛੀਨਾ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼ੁੱਕਰਵਾਰ ਸਵੇਰੇ ਸਫ਼ਾਈ ਮੁਹਿੰਮ ਦੀ ਨਿਗਰਾਨੀ ਲਈ ਦੋ ਘੰਟੇ ਤੋਂ ਵੱਧ ਸਮੇਂ ਲਈ ਫੀਲਡ ਵਿੱਚ ਰਹੇ।

ਵਿਧਾਇਕ ਛੀਨਾ ਨੇ ਅੱਗੇ ਕਿਹਾ ਕਿ ਸਾਰੇ ਖੇਤਰਾਂ ਵਿੱਚ ਫੌਗਿੰਗ ਵੀ ਕੀਤੀ ਜਾਵੇਗੀ ਅਤੇ ਸਿਹਤ ਸ਼ਾਖਾ, ਬੀ ਐਂਡ ਆਰ ਸ਼ਾਖਾ, ਓ ਐਂਡ ਐਮ ਸੈੱਲ ਆਦਿ ਦੀਆਂ ਵੱਖ-ਵੱਖ ਟੀਮਾਂ ਨੂੰ ਹਰ ਪੱਖੋਂ ਸਫਾਈ ਨੂੰ ਯਕੀਨੀ ਬਣਾਉਣ ਲਈ ਇਸ ਮੁਹਿੰਮ ਤਹਿਤ ਤਾਇਨਾਤ ਕੀਤਾ ਗਿਆ ਹੈ। ਸੜਕਾਂ ਦੀ ਸਹੀ ਸਫਾਈ ਨੂੰ ਯਕੀਨੀ ਬਣਾਉਣ ਲਈ ਮਕੈਨੀਕਲ ਸਵੀਪਿੰਗ ਮਸ਼ੀਨਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ।
ਸ਼ਹਿਰ ਨੂੰ ਸਾਫ਼ ਰੱਖਣ ਵਿੱਚ ਨਗਰ ਨਿਗਮ ਦਾ ਸਮਰਥਨ ਕਰਨ ਲਈ ਜਨਤਾ ਨੂੰ ਅਪੀਲ ਕਰਦੇ ਹੋਏ ਵਿਧਾਇਕ ਛੀਨਾ ਨੇ ਕਿਹਾ ਕਿ ਹਲਕੇ ਭਰ ਵਿੱਚ ਹਰੀਆਂ ਪੱਟੀਆਂ/ਪਾਰਕਾਂ ਵਿੱਚ ਵੀ ਸਫਾਈ ਮੁਹਿੰਮ ਚਲਾਈ ਜਾਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਉਹ ਨਿਯਮਤ ਤੌਰ 'ਤੇ ਸਫਾਈ ਮੁਹਿੰਮ ਦੀ ਨਿਗਰਾਨੀ ਵੀ ਕਰਨਗੇ।
Comments