google-site-verification=ILda1dC6H-W6AIvmbNGGfu4HX55pqigU6f5bwsHOTeM
top of page

ਡਿਪਟੀ ਕਮਿਸ਼ਨਰ ਵਲੋਂ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਵਿਕਾਸ ਕੇਂਦਰ ਦਾ ਉਦਘਾਟਨ

  • bhagattanya93
  • Feb 17, 2023
  • 1 min read

ਲੁਧਿਆਣਾ, 17 ਫਰਵਰੀ

ree

ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਫੇਸ-1 ਦੁੱਗਰੀ ਵਿਖੇ ਸਥਿਤ ਆਸ਼ੀਰਵਾਦ ਇਮਾਰਤ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਲਈ ਹੁਨਰ ਸਿਖਲਾਈ ਕੇਂਦਰ ਸਮਰਪਿਤ ਕੀਤਾ। ਵਰਸੇਟਾਈਲ ਐਂਟਰਪ੍ਰਾਈਜ਼ਿਜ਼ ਵਲੋਂ ਇਸ ਕੇਂਦਰ ਦੀ ਸਥਾਪਨਾ ਸੀ.ਐਸ.ਆਰ. ਪਹਿਲਕਦਮੀ ਤਹਿਤ ਕੀਤੀ ਗਈ ਹੈ।

ree

ree

ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੂੰ ਉਦਯੋਗਿਕ ਮਸ਼ੀਨਾਂ ਦੀ ਸਿਖਲਾਈ ਅਤੇ ਉਤਪਾਦਨ, ਸਟਾਕ ਅਤੇ ਬਿਲਿੰਗ ਦੀਆਂ ਮੁੱਢਲੀਆਂ ਜ਼ਰੂਰਤਾਂ ਬਾਰੇ ਸਿਖਲਾਈ ਦੇਣ ਤੋਂ ਬਾਅਦ ਆਰਥਿਕ ਸ਼ਸ਼ਕਤੀਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।

ree

ਇਸ ਉਪਰਾਲੇ ਨੂੰ ਮਾਨਵਤਾ ਦੀ ਸੱਚੀ ਸੇਵਾ ਦੱਸਦਿਆਂ ਡਿਪਟੀ ਕਮਿਸ਼ਨਰ ਨੇ ਸਰੀਰਕ ਤੌਰ 'ਤੇ ਅਪੰਗ ਵਿਅਕਤੀਆਂ ਦੇ ਜੀਵਨ ਨੂੰ ਬਦਲਣ ਦੇ ਉਦੇਸ਼ ਨਾਲ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਲਈ ਗੈਰ ਸਰਕਾਰੀ ਸੰਗਠਨ ਆਸ਼ੀਰਵਾਦ-ਦ ਨਾਰਥ ਇੰਡੀਆ ਸੇਰੇਬ੍ਰਲ ਪਾਲਸੀ ਐਸੋਸੀਏਸ਼ਨ ਦੇ ਯਤਨਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਕੇਂਦਰ ਇਨ੍ਹਾਂ ਵਿਅਕਤੀਆਂ ਨੂੰ ਸਿੱਖਣ ਦੇ ਨਾਲ-ਨਾਲ ਬਣਾਏ ਉਤਪਾਦਾਂ ਦੀ ਮਾਰਕੀਟਿੰਗ ਕਰਕੇ ਰੋਜੀ-ਰੋਟੀ ਕਮਾਉਣ ਵਿੱਚ ਸਹਾਈ ਸਿੱਧ ਹੋਵੇਗਾ। ਦਿਵਿਆਂਗ ਵਿਅਕਤੀਆਂ ਵਲੋਂ ਬੈਗ, ਵੈਨਿਟੀ ਕਿੱਟਾਂ ਅਤੇ ਘਰੇਲੂ ਫਰਨੀਚਰ ਦੀਆਂ ਬਹੁਤ ਸਾਰੀਆਂ ਚੀਜ਼ਾਂ ਸਮੇਤ ਹੋਰ ਉਤਪਾਦ ਪਹਿਲਾਂ ਹੀ ਤਿਆਰ ਕੀਤੇ ਜਾ ਰਹੇ ਹਨ।


ree

ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਕਿਹਾ ਕਿ ਉਹ ਸਮਾਜ ਦਾ ਅਨਿੱਖੜਵਾਂ ਅੰਗ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਹਰ ਕਦਮ ਚੁੱਕਿਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਵੀ ਦੂਜਿਆਂ ਵਾਂਗ ਹੀ ਅਧਿਕਾਰ ਪ੍ਰਾਪਤ ਹੁੰਦੇ ਹਨ। ਉਨ੍ਹਾਂ ਲੋਕਾਂ ਨੂੰ ਸੰਵੇਦਨਸ਼ੀਲ ਅਤੇ ਉਨ੍ਹਾਂ ਪ੍ਰਤੀ ਹਮੇਸ਼ਾ ਦਿਆਲੂ ਵਿਹਾਰ ਕਰਨ ਲਈ ਵੀ ਕਿਹਾ।

ree

ree

ਇਸ ਤੋਂ ਪਹਿਲਾਂ ਡਾ. ਨੀਲਮ ਸੋਢੀ, ਅਖਿਲ ਸੇਠ ਅਤੇ ਗੀਤਾਂਜਲੀ ਬਖਸ਼ੀ ਨੇ ਕੇਂਦਰ ਦੇ ਕੰਮਕਾਜ ਅਤੇ ਦਿਵਿਆਂਗ ਵਿਅਕਤੀਆਂ ਨੂੰ ਦਿੱਤੀ ਜਾਣ ਵਾਲੀ ਸਿਖਲਾਈ ਦੀਆਂ ਕਿਸਮਾਂ ਬਾਰੇ ਦੱਸਿਆ।

Comments


Logo-LudhianaPlusColorChange_edited.png
bottom of page