ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ RDX ਧਮਾਕੇ ਕਰਨ ਸਬੰਧੀ ਮੇਲ ਭੇਜਣ ਵਾਲੇ ਦੋ ਗ੍ਰਿਫ਼ਤਾਰ
- bhagattanya93
- 4 hours ago
- 1 min read
18/07/2025

ਸ੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦੀਆਂ ਤਿੰਨ ਟੀਮਾਂ ਨੇ ਤਾਮਿਲਨਾਡੂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਸੰਬੰਧੀ ਡਾਂਕਾਰੀ ਦਿੱਤੀ। ਪਤਾ ਲੱਗਾ ਹੈ ਕਿ ਇਹ ਗ੍ਰਿਫ਼ਤਾਰੀ ਤਾਮਿਲਨਾਡੂ ਤੋਂ ਕੀਤੀ ਗਈ ਹੈ। ਪਤਾ ਲੱਗਾ ਹੈ ਕਿ ਪੁਲਿਸ ਅੱਜ ਬਾਅਦ ਦੁਪਹਿਰ ਮੁਲਜ਼ਮਾਂ ਨੂੰ ਅੰਮ੍ਰਿਤਸਰ ਲੈ ਕੇ ਆ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਸੋਮਵਾਰ ਤੋਂ ਹੁਣ ਤੱਕ ਈਮੇਲ ਰਾਹੀਂ ਸ੍ਰੀ ਹਰਿਮੰਦਰ ਸਾਹਿਬ ਨੂੰ ਪੰਜ ਵਾਰ ਆਰਡੀਐਕਸ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਕਾਰਨ ਪੁਲਿਸ, ਅਰਧ ਸੈਨਿਕ ਬਲ ਅਤੇ ਟਾਸਕ ਫੋਰਸ ਲਗਾਤਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਇਸਦੇ ਆਲੇ ਦੁਆਲੇ ਦੇ ਇਲਾਕਿਆਂ ਦੀ ਜਾਂਚ ਕਰ ਰਹੇ ਹਨ।
コメント