ਹਿਰਾਸਤ ਵਿਚੋਂ ਭੱਜੇ ਆਪ ਵਿਧਾਇਕ ਬਾਰੇ ਵੱਡੀ ਅਪਡੇਟ, ਵੇਖੋ ਤਸਵੀਰਾਂ
- bhagattanya93
- Sep 2
- 1 min read
02/09/2025

ਆਪ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਆਪ ਵਿਧਾਇਕ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਹੈ। ਹਰਮੀਤ ਸਿੰਘ ਪਠਾਣਮਾਜਰਾ ਪੁਲਿਸ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋਇਆ ਦੱਸਿਆ ਜਾ ਰਿਹਾ ਹੈ। SSP ਪਟਿਆਲਾ ਨੇ ਨਿਊਜ਼ 18 ਨੂੰ ਇਹ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਪੁਲਿਸ ਨੇ ਇਕ ਕਾਰ ਬਰਾਮਦ ਕਰ ਲਈ ਹੈ। ਇਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਪੁਲਿਸ ਨੇ ਭੱਜਣ ਦੌਰਾਨ ਵਰਤੀਆਂ ਗਈਆਂ ਦੋ ਕਾਰਾਂ ਵਿੱਚੋਂ ਇੱਕ ਨੂੰ ਫੜ ਲਿਆ ਹੈ। ਕਾਰ ਵਿੱਚੋਂ ਹਥਿਆਰ ਬਰਾਮਦ ਕੀਤੇ ਗਏ ਹਨ।

ਪੰਜਾਬ ਪੁਲਿਸ ਦੀਆਂ ਟੀਮਾਂ ਕਰਨਾਲ ਦੇ ਡਾਬਰੀ ਪਿੰਡ ਵਿੱਚ ਪਠਾਨਮਾਜਰਾ ਨੂੰ ਗ੍ਰਿਫ਼ਤਾਰ ਕਰਨ ਲਈ ਪਹੁੰਚੀਆਂ ਸਨ। ਕਰਨਾਲ ਪੁਲਿਸ ਦੀਆਂ ਕਈ ਟੀਮਾਂ ਵੀ ਮੌਕੇ ‘ਤੇ ਮੌਜੂਦ ਸਨ। ਪੰਜਾਬ ਦੇ ਵਿਧਾਇਕ ਡਾਬਰੀ ਪਿੰਡ ਦੇ ਸਾਬਕਾ ਸਰਪੰਚ ਗੁਰਨਾਮ ਲਾਡੀ ਦੇ ਰਿਸ਼ਤੇਦਾਰ ਹਨ। ਰਿਸ਼ਤੇਦਾਰਾਂ ਨੇ ਦੱਸਿਆ ਕਿ ਸਵੇਰੇ 5 ਵਜੇ ਪੰਜਾਬ ਪੁਲਿਸ ਦੇ ਜਵਾਨ ਗੇਟ ਤੋੜ ਕੇ ਸਾਡੇ ਘਰਾਂ ਵਿੱਚ ਦਾਖਲ ਹੋਏ। ਸਥਾਨਕ ਪੁਲਿਸ ਨੂੰ ਵੀ ਸੂਚਿਤ ਨਹੀਂ ਕੀਤਾ ਗਿਆ।







Comments