ਜਤਿੰਦਰ ਖੰਗੂਰਾ ਨੇ ਵੱਖ-ਵੱਖ ਪਾਰਟੀ ਲੀਡਰਾਂ ਨੂੰ ਅੱਜ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਸ਼ਾਮਿਲ
- Jun 1
- 1 min read
ਲੁਧਿਆਣਾ 1 ਜੂਨ,

ਚੰਡੀਗੜ੍ਹ ਵਿਖੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਅਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਆਮ ਆਦਮੀ ਪਾਰਟੀ ਜ਼ਿਲਾ ਲੁਧਿਆਣਾ ਦੇ ਇੰਚਾਰਜ ਜਤਿੰਦਰ ਸਿੰਘ ਖੰਗੂਰਾ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮਾਣ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ, ਇਮਾਨਦਾਰ ਰਾਜਨੀਤੀ ਅਤੇ ਵਿਕਾਸ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।
ਖੰਗੂਰਾ ਨੇ ਕਿਹਾ ਲੁਧਿਆਣਾ ਸ਼ਹਿਰੀ ਪਰਿਵਾਰ ਦਿਨ-ਬ-ਦਿਨ ਹੋਰ ਮਜ਼ਬੂਤ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਲਗਾਤਾਰ ਵੱਧ ਰਿਹਾ ਹੈ। ਇਹ ਜਨ ਸਮਰਥਨ ਸਾਬਤ ਕਰਦਾ ਹੈ ਕਿ ਪੰਜਾਬ ਦੀ ਜਨਤਾ ਵਿਕਾਸ, ਸਿੱਖਿਆ, ਸਿਹਤ ਅਤੇ ਕੰਮ ਦੀ ਰਾਜਨੀਤੀ ਦੇ ਨਾਲ ਖੜੀ ਹੈ।





Comments