BJP ਆਗੂ ਸਰਬਜੀਤ ਸਿੰਘ ਲੱਖੇਵਾਲੀ ਦੀ ਗੋਲੀ ਲੱਗਣ ਨਾਲ ਮੌਤ, ਚਾਰ ਮਹੀਨੇ ਪਹਿਲਾਂ ਹੀ ਭਾਜਪਾ 'ਚ ਹੋਇਆ ਸੀ ਸ਼ਾਮਲ
- bhagattanya93
- Aug 12, 2023
- 1 min read
11 ਅਗਸਤ

ਚਾਰ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੀਤ ਸਿੰਘ ਕਾਕਾ ਲੱਖੇਵਾਲੀ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਦੋ ਦਿਨ ਪਹਿਲਾਂ ਘਰ ਵਿੱਚ ਦੋ ਭਰਾਵਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਕਾਰਨ ਰੰਜਿਸ਼ ਵਿੱਚ ਆ ਕੇ ਭਰਾ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਕਾਕਾ ਲੱਖੇਵਾਲੀ ਜ਼ਖਮੀ ਹੋ ਗਿਆ। ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ।
Comments