ਕਾਰ ਦਰੱਖਤ ’ਚ ਵੱਜਣ ਨਾਲ ਔਰਤ ਦੀ ਮੌ.ਤ, ਪਤੀ ਤੇ ਧੀ ਗੰਭੀਰ ਜ਼ਖ਼ਮੀ
- bhagattanya93
- Sep 5
- 1 min read
05/09/2025

ਪਿੰਡ ਭਾਗੀਵਾਂਦਰ ਨਜ਼ਦੀਕ ਕਾਰ ਬੇਕਾਬੂ ਹੋ ਕੇ ਦਰੱਖਤ ’ਚ ਜਾ ਵੱਜੀ, ਜਿਸ ਕਾਰਨ ਕਾਰ ਸਵਾਰ ਔਰਤ ਦੀ ਮੌਤ ਹੋ ਗਈ ਜਦਕਿ ਮਿ੍ਤਕਾ ਦਾ ਪਤੀ ਤੇ ਧੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ । ਹਰਿਆਣਾ ਦੇ ਸਿਰਸਾ ਜ਼ਿਲ੍ਹੇ ਦੇ ਕਾਲਾਂਵਾਲੀ ਮੰਡੀ ਦਾ ਪਰਿਵਾਰ ਮਾਰੂਤੀ ਆਲਟੋ ਕਾਰ ਵਿਚ ਸਵਾਰ ਹੋ ਕੇ ਬਠਿੰਡਾ ਵੱਲ ਜਾ ਰਿਹਾ ਸੀ।
ਪਿੰਡ ਭਾਗੀਵਾਂਦਰ ਕੋਲ ਪਹੁੰਚਦੇ ਹੀ ਕਾਰ ਅਚਾਨਕ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਕਾਰ ਵਿਚ ਸਵਾਰ ਔਰਤ ਨਿਸ਼ੂ ਦੀ ਮੌਕੇ ’ਤੇ ਮੌਤ ਹੋ ਗਈ ਜਦਕਿ ਮ੍ਰਿਤਕਾ ਦਾ ਪਤੀ ਸੰਦੀਪ ਕੁਮਾਰ ਤੇ ਉਸ ਦੀ ਬੇਟੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ।





Comments