ਅੱਜ ਦਾ ਹੁਕਮਨਾਮਾ(06/08/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Aug 6
- 1 min read
06/08/2025

ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ॥੧॥
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments