ਅਗਲੇ 48 ਘੰਟਿਆਂ 'ਚ ਵੈਸਟਰਨ ਡਿਸਟਰਬੈਂਸ ਹੋਵੇਗਾ ਸਰਗਰਮ, ਪੰਜਾਬ ਸਮੇਤ ਉੱਤਰੀ ਭਾਰਤ 'ਚ ਡਿੱਗੇਗਾ ਤਾਪਮਾਨ; ਮੀਂਹ ਦੇ ਵੀ ਆਸਾਰ
- bhagattanya93
- Dec 7, 2024
- 2 min read
07/12/2024

ਸਰਗਰਮ ਪੱਛਮੀ ਪੌਣਾਂ ਕਾਰਨ ਅਗਲੇ 48 ਘੰਟਿਆਂ 'ਚ ਮੌਸਮ 'ਚ ਵੱਡੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਉੱਤਰ-ਪੱਛਮ 'ਚ ਦਸਤਕ ਦੇਣ ਵਾਲੀ ਹੈ ਜਿਸ ਕਾਰਨ ਤਾਪਮਾਨ 'ਚ ਗਿਰਾਵਟ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਉੱਤਰੀ ਪੰਜਾਬ ਤੇ ਹਰਿਆਣਾ 'ਚ ਠੰਢੀਆਂ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਤੇ ਉੱਤਰਾਖੰਡ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਹੋਵੇਗੀ।
ਮੌਸਮ ਵਿਭਾਗ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਅਗਲੇ ਦੋ ਦਿਨਾਂ 'ਚ ਰਾਤ ਦੇ ਤਾਪਮਾਨ 'ਚ 2-3 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਪੈਣ ਦੀ ਸੰਭਾਵਨਾ ਹੈ।
ਹੁਣ ਆਮ ਤਾਪਮਾਨ ਵੀ ਡਿੱਗਣ ਲੱਗਾ
ਹੁਣ ਆਮ ਤਾਪਮਾਨ ਵੀ ਡਿੱਗਣਾ ਸ਼ੁਰੂ ਹੋ ਗਿਆ ਹੈ। ਸ਼ੁੱਕਰਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 1.5 ਡਿਗਰੀ ਸੈਲਸੀਅਸ ਘੱਟ ਸੀ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਵੱਧ ਤੋਂ ਵੱਧ ਤਾਪਮਾਨ 'ਚ 0.9 ਦੀ ਗਿਰਾਵਟ ਦਰਜ ਕੀਤੀ ਗਈ ਹੈ। ਘੱਟੋ-ਘੱਟ ਤਾਪਮਾਨ ਵਿੱਚ 7.9 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਜੋ ਕਿ ਆਮ ਤਾਪਮਾਨ ਨਾਲੋਂ 2.7 ਡਿਗਰੀ ਸੈਲਸੀਅਸ ਘੱਟ ਹੈ। ਪਿਛਲੇ 24 ਘੰਟਿਆਂ ਦੌਰਾਨ ਸ਼ਹਿਰ ਦੇ ਘੱਟੋ-ਘੱਟ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।
ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ
ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕਰਨ ਪਿੱਛੇ ਮਕਸਦ ਲੋਕਾਂ ਨੂੰ ਸੁਚੇਤ ਕਰਨਾ ਹੈ। ਇਹ ਇਕ ਤਰ੍ਹਾਂ ਦੀ ਚੇਤਾਵਨੀ ਹੈ, ਅਜਿਹੇ ਵਿੱਚ ਲੋਕਾਂ ਨੂੰ ਆਉਣ ਵਾਲੇ ਦਿਨਾਂ ਲਈ ਮੌਸਮ ਸੰਬੰਧੀ ਸਮੱਸਿਆਵਾਂ ਤੋਂ ਬਚਣ ਲਈ ਪਹਿਲਾਂ ਤੋਂ ਤਿਆਰ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ ਤੇ ਸਬੰਧਤ ਅਧਿਕਾਰੀ ਸਥਿਤੀ 'ਤੇ ਨਜ਼ਰ ਰੱਖਦੇ ਹਨ। ਅਜਿਹੇ 'ਚ ਸੰਘਣੀ ਧੁੰਦ ਕਾਰਨ ਸੜਕ, ਰੇਲ ਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਲਈ ਆਪਣੇ ਵਾਹਨ ਨੂੰ ਧੁੰਦ ਦੀਆਂ ਲਾਈਟਾਂ ਜਗਾ ਕੇ ਚਲਾਓ ਅਤੇ ਧੁੰਦ ਵਿਚ ਘਰੋਂ ਬਾਹਰ ਨਿਕਲਣ ਤੋਂ ਬਚੋ।





Comments