google-site-verification=ILda1dC6H-W6AIvmbNGGfu4HX55pqigU6f5bwsHOTeM
top of page

ਅਨਮੋਲ ਗਗਨ ਮਾਨ ਨੇ 24 ਘੰਟੇ ਦੇ ਅੰਦਰ ਵਾਪਸ ਲਿਆ ਅਸਤੀਫ਼ਾ, ਪਾਰਟੀ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਅਦ ਲਿਆ ਫੈਸਲਾ

  • bhagattanya93
  • Jul 20
  • 2 min read

20/07/2025

ree

ਪੰਜਾਬ ਦੀ ਸਭ ਤੋਂ ਵੱਡੀ ਵਿਧਾਨ ਸਭਾ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ (Anmol Gagan Maan) ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਇਹ ਫੈਸਲਾ ਉਨ੍ਹਾਂ ਆਮ ਆਦਮੀ ਪਾਰਟੀ ਦੇ ਪ੍ਰਦੇਸ਼ ਪ੍ਰਧਾਨ ਤੇ ਮੰਤਰੀ ਅਮਨ ਅਰੋੜਾ (Aman Arora) ਨਾਲ ਹੋਈ ਬੈਠਕ 'ਚ ਲਿਆ। ਇਸ ਦੀ ਜਾਣਕਾਰੀ ਅਮਨ ਅਰੋੜਾ ਨੇ ਖ਼ੁਦ ਇੰਟਰਨੈਟ ਮੀਡੀਆ ਰਾਹੀਂ ਦਿੱਤੀ। ਅਮਨ ਅਰੋੜਾ ਨੇ ਲਿਖਿਆ ਹੈ ਕਿ ਅਨਮੋਲ ਗਗਨ ਮਾਨ ਨਾਲ ਬੈਠਕ ਹੋਈ ਤੇ ਪਾਰਟੀ ਨੇ ਉਨ੍ਹਾਂ ਦੇ ਵਿਧਾਇਕ ਅਹੁਦੇ ਤੋਂ ਅਸਤੀਫੇ ਨੂੰ ਨਾਮਨਜ਼ੂਰ ਕਰਨ ਦਾ ਫੈਸਲਾ ਕੀਤਾ ਜਿਸਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਤੇ ਖੇਤਰ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਬੇਨਤੀ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਨੂੰ ਅਚਾਨਕ ਇੰਟਰਨੈਟ ਮੀਡੀਆ ਰਾਹੀਂ ਜਾਣਕਾਰੀ ਦੇ ਕੇ ਅਨਮੋਲ ਗਗਨ ਮਾਨ ਨੇ ਸਿਆਸਤ ਤੋਂ ਸੰਨਿਆਸ ਲੈਂਦਿਆਂ ਆਪਣੇ ਵਿਧਾਇਕੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ 'ਤੇ ਇਲਾਕੇ 'ਚ ਕਈ ਕਿਸਮ ਦੀਆਂ ਚਰਚਾਵਾਂ ਚੱਲ ਰਹੀਆਂ ਸਨ।


ਅੱਜ @AnmolGaganMann ਨਾਲ ਪਰਿਵਾਰਿਕ ਮਾਹੌਲ ਵਿੱਚ ਮੁਲਾਕਾਤ ਹੋਈ । ਵਿਧਾਇਕਾ ਵੱਜੋਂ ਓਹਨਾ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫੈਸਲਾ ਸੁਣਾਇਆ ਜਿਸ ਨੂੰ ਓਹਨਾ ਨੇ ਸਵੀਕਾਰ ਕੀਤਾ ।ਮਿਲ ਕੇ ਪਾਰਟੀ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣ ਕਿਹਾ ।


ਅਨਮੋਲ @ArvindKejriwal ji ਅਤੇ @AamAadmiParty ਦੇ ਪਰਿਵਾਰ ਦਾ… pic.twitter.com/uJPHktW20w


— Aman Arora (@AroraAmanSunam) July 20, 2025


ਰਣਜੀਤ ਸਿੰਘ ਗਿਲ ਸਬੰਧੀ ਕਿਆਸਅਰੀਆਂ ਨੂੰ ਵੀ ਵਿਰਾਮ

ree

ਖਰੜ ਵਿਧਾਨ ਸਭਾ ਖੇਤਰ ਵਿਚ ਇਹ ਕਿਆਸਅਰੀਆਂ ਲਾਈਆਂ ਜਾ ਰਹੀਆਂ ਸਨ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਦਿੱਗਜ ਆਗੂ ਰਣਜੀਤ ਸਿੰਘ ਗਿਲ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ ਅਤੇ ਉਹ ਖਰੜ ਵਿਧਾਨ ਸਭਾ ਖੇਤਰ ਤੋਂ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਦੀ ਸਭ ਤੋਂ ਵੱਡੀ ਵਜ੍ਹਾ ਇਹ ਸੀ ਕਿ ਸ਼ੁੱਕਰਵਾਰ ਨੂੰ ਰਣਜੀਤ ਸਿੰਘ ਗਿਲ ਨੇ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਦੂਜੇ ਪਾਸੇ, ਸ਼ਨਿਚਰਵਾਰ ਨੂੰ ਅਨਮੋਲ ਗਗਨ ਮਾਨ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਪਰ ਅਨਮੋਲ ਗਗਨ ਮਾਨ ਦੇ ਅਸਤੀਫ਼ਾ ਵਾਪਸ ਲੈਣ ਤੋਂ ਬਾਅਦ ਹੁਣ ਕੁਝ ਹੱਦ ਤਕ ਇਨ੍ਹਾਂ ਕਿਆਸਅਰੀਆਂ 'ਤੇ ਵੀ ਰੋਕ ਲੱਗ ਗਈ ਹੈ।

ree

Comments


Logo-LudhianaPlusColorChange_edited.png
bottom of page