ਨਾਬਾਲਗ ਨੇ ਸਾਥੀ ਨਾਲ ਮਿਲ ਕੇ ਮੰਗੇਤਰ ਦੀ ਕੀਤੀ ਹੱ+ਤਿ+ਆ, ਲਾ+ਸ਼ ਖੂਹ 'ਚ ਸੁੱਟੀ; ਮਰਜ਼ੀ ਤੋਂ ਬਿਨਾਂ ਕੀਤੀ ਸੀ ਮੰਗਣੀ
- Ludhiana Plus
- Jan 13
- 2 min read
13/01/2025

ਜਲੰਧਰ ਥਾਣਾ ਰਾਮਾ ਮੰਡੀ ਦੀ ਹੱਦ ’ਚ ਪੈਂਦੇ ਪਿੰਡ ਢਿੱਲਵਾਂ 'ਚ 15 ਸਾਲਾ ਨੌਜਵਾਨ ਨੇ ਆਪਣੀ ਮਰਜ਼ੀ ਖਿਲਾਫ ਮੰਗਣੀ ਕਰ ਕੇ ਆਪਣੀ ਹੀ ਮੰਗੇਤਰ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ ਤੇ ਬਾਅਦ 'ਚ ਲਾਸ਼ ਪਿੰਡ ਢਿਲਵਾਂ 'ਚ ਸੁੱਕੇ ਖੂਹ 'ਚ ਸੁੱਟ ਦਿੱਤੀ। ਕਮਿਸ਼ਨਰੇਟ ਪੁਲਿਸ ਨੇ ਕੁਝ ਘੰਟਿਆਂ ’ਚ ਹੀ ਇਸ ਸਨਸਨੀਖੇਜ਼ ਕਤਲ ਨੂੰ ਟਰੇਸ ਕਰਕੇ ਦੋ ਨਾਬਾਲਗ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ। ਹਾਲਾਂਕਿ ਕਮਿਸ਼ਨਰੇਟ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਕੇ ਜਬਰ ਜਨਾਹ ਦੇ ਕੋਣ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਕਤਲ ਦਾ ਅਸਲ ਕਾਰਨ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋਵੇਗਾ।
ਜਾਣਕਾਰੀ ਦਿੰਦਿਆਂ ਏਡੀਸੀਪੀ ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ਨਿਚਰਵਾਰ ਦੇਰ ਰਾਤ ਪਿੰਡ ਢਿਲਵਾਂ ਦੇ ਇਕ ਸੁੱਕੇ ਖੂਹ 'ਚੋਂ ਇਕ ਅਣਪਛਾਤੀ ਲੜਕੀ ਦੀ ਲਾਸ਼ ਮਿਲੀ। ਥਾਣਾ ਰਾਮਾਮੰਡੀ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਗੁਰਪ੍ਰੀਤ ਨਾਂ ਦੇ ਨੌਜਵਾਨ ਨੇ ਮ੍ਰਿਤਕਾ ਦੀ ਪਛਾਣ ਕਰਕੇ ਉਸ ਨੂੰ ਆਪਣੇ ਗੁਆਂਢੀ ਨੂੰ ਬੁਲਾਇਆ। ਇਸ ਤੋਂ ਬਾਅਦ ਥਾਣਾ ਰਾਮਾਮੰਡੀ ਦੀ ਪੁਲਿਸ ਨੇ ਕੁਝ ਘੰਟਿਆਂ 'ਚ ਹੀ ਇਸ ਸਨਸਨੀਖੇਜ਼ ਮਾਮਲੇ ਨੂੰ ਟਰੇਸ ਕਰ ਲਿਆ। ਇੰਨਾ ਹੀ ਨਹੀਂ ਪੁਲਿਸ ਨੇ ਕਤਲ ਦੀ ਕਹਾਣੀ ਦਾ ਪਰਦਾਫਾਸ਼ ਕਰਦੇ ਹੋਏ ਮੰਗੇਤਰ ਤੇ ਇਕ ਹੋਰ ਨਾਬਾਲਗ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ।
ਇਸੇ ਪੁੱਛ-ਪੜਤਾਲ ਦੌਰਾਨ ਨਾਬਾਲਗ ਮੰਗੇਤਰ ਨੇ ਮੰਨਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਨੇ ਉਸ ਦੀ ਮਰਜ਼ੀ ਤੋਂ ਬਿਨਾਂ ਗੁਆਂਢ 'ਚ ਰਹਿਣ ਵਾਲੀ ਲੜਕੀ ਨਾਲ ਮੰਗਣੀ ਕਰਵਾ ਦਿੱਤੀ ਸੀ, ਜੋ ਉਸ ਨੂੰ ਮਨਜ਼ੂਰ ਨਹੀਂ ਸੀ। ਮੁਲਜ਼ਮ ਅਨੁਸਾਰ ਉਸ ਨੇ ਰਾਤ ਨੂੰ ਆਪਣੀ ਮੰਗੇਤਰ ਨੂੰ ਬਾਹਰ ਮਿਲਣ ਲਈ ਬੁਲਾਇਆ ਤੇ ਆਪਣੇ ਸਾਥੀ ਨਾਲ ਮਿਲ ਕੇ ਉਸ ਨੂੰ ਪਿੰਡ ਢਿਲਵਾਂ ਦੇ ਸੁੱਕੇ ਖੂਹ ’ਤੇ ਲੈ ਗਿਆ।
ਇਸ ਦੌਰਾਨ ਦੋਵਾਂ ਵਿਚਾਲੇ ਕਾਫੀ ਬਹਿਸ ਹੋਈ ਤੇ ਗੱਲ ਹੱਥੋਪਾਈ ਤੱਕ ਪਹੁੰਚ ਗਈ। ਇਸ ਤੋਂ ਬਾਅਦ ਉਸ ਨੇ ਆਪਣੇ ਸਾਥੀ ਨਾਲ ਮਿਲ ਕੇ ਮੰਗੇਤਰ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਤੇ ਲਾਸ਼ ਨੂੰ ਖੂਹ 'ਚ ਸੁੱਟ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਆਪਣੇ ਘਰ ਆ ਕੇ ਸੌ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਕਤਲ ਕਰਨ ਵਾਲੇ ਨਾਬਾਲਗ ਮੰਗੇਤਰ ਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਤੇ ਦੁਪਹਿਰ ਬਾਅਦ ਉਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਇਸ ਤੋਂ ਪਹਿਲਾਂ ਮੌਕੇ ’ਤੇ ਪੁੱਜੇ ਗੁਰਪ੍ਰੀਤ ਕੁਮਾਰ ਨੇ ਦੱਸਿਆ ਕਿ ਉਸ ਨੇ ਆਪਣੀ ਪਛਾਣ ਕਰਾਉਂਦੇ ਹੋਏ ਪੁਲਿਸ ਨੂੰ ਦੱਸਿਆ ਸੀ ਕਿ ਲੜਕੀ ਉਸ ਦੇ ਗੁਆਂਢ ’ਚ ਰਹਿੰਦੀ ਸੀ। ਉਸ ਦੇ ਮੰਗੇਤਰ ਨੇ ਉਸ ਦਾ ਕਤਲ ਕਰਕੇ ਉਸ ਨੂੰ ਖੂਹ ’ਚ ਸੁੱਟ ਦਿੱਤਾ ਹੈ। ਲੜਕੀ ਦੀ ਕਰੀਬ ਡੇਢ ਮਹੀਨਾ ਪਹਿਲਾਂ ਮੰਗਣੀ ਹੋਈ ਸੀ।





Comments