ਸੂਬੇ ’ਚ ਬਾਰਿਸ਼ ਦੇ ਆਸਾਰ, ਮੌਸਮ ਵਿਭਾਗ ਵੱਲੋਂ ਦੋ ਦਿਨ ਲਈ ਯੈਲੋ ਅਲਰਟ ਜਾਰੀ
- bhagattanya93
- Mar 26
- 1 min read
26/03/2025

ਮੌਸਮ ਕੇਂਦਰ ਚੰਡੀਗੜ੍ਹ ਨੇ ਸੂਬੇ ਭਰ ’ਚ 26 ਤੇ 27 ਮਾਰਚ ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਸੂਬੇ ਦੇ ਕੁਝ ਹਿੱਸਿਆਂ ’ਚ ਗਰਜ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ ਤੇ 30-40 ਕਿਲੋਮੀਟਰ ਦੀ ਰਫ਼ਤਾਰ ਨਾਲ ਧੂੜ ਭਰੀਆਂ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਤੇਜ਼ ਧੁੱਪ ਨਿਕਲੀ। ਜ਼ਿਲ੍ਹਾ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 35.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ। 24 ਘੰਟੇ ਦੌਰਾਨ ਸੂਬੇ ’ਚ ਔਸਤਨ ਆਮ ਤਾਪਮਾਨ 1.2 ਡਿਗਰੀ ਸੈਲਸੀਅਸ ਵਧਿਆ ਹੈ ਜੋ ਕਿ ਆਮ ਤੋਂ 4.4 ਡਿਗਰੀ ਸੈਲਸੀਅਸ ਵੱਧ ਰਿਹਾ।
Comments