CIA ਦੀ ਵੱਡੀ ਬਰਾਮਦਗੀ, 1 ਕਿਲੋ 710 ਗ੍ਰਾਮ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ
- bhagattanya93
- May 20
- 1 min read
20/05/2025

ਸੀਆਈਏ ਦੀ ਟੀਮ ਨੇ ਫਿਰ ਤੋਂ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕਰਕੇ ਦੋ ਤਸਕਰਾਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਵਾਰ ਪੁਲਿਸ ਨੇ 1 ਕਿਲੋ 710 ਗ੍ਰਾਮ ਹੈਰੋਇਨ ਅਤੇ 2 ਲੱਖ 90 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਆਈਏ ਦੀ ਟੀਮ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਧਾਂਦਰਾ ਰੋਡ ਤੇ ਮੌਜੂਦ ਸੀ। ਇਸੇ ਦੌਰਾਨ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਦੇ ਰਹਿਣ ਵਾਲੇ ਅੰਕਿਤ ਭੂਰੀ ਅਤੇ ਦੇਵ ਕੁਮਾਰ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੇ ਕਬਜ਼ੇ ਚੋਂ 1 ਕਿਲੋ 710 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸੀਆਈਏ ਦੀ ਟੀਮ ਨੂੰ ਮੁਲਜ਼ਮਾਂ ਦੇ ਕਬਜ਼ੇ ਚੋਂ 2 ਲੱਖ90 ਹਜ਼ਾਰ ਰੁਪਏ ਦੀ ਡਰੱਗ ਮਨੀ ਵੀ ਮਿਲੀ ਹੈ।

ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਪੁਲਿਸ ਦੇ ਉੱਚ ਅਧਿਕਾਰੀ ਮੰਗਲਵਾਰ ਸ਼ਾਮ ਨੂੰ ਪ੍ਰੈਸ ਕਾਨਫਰੰਸ ਕਰ ਸਕਦੇ ਹਨ । ਸੂਤਰਾਂ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਦੁਪਹਿਰ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।





Comments