ਜਬ+ਰ ਜ+ਨਾਹ ਤੋਂ ਬਾਅਦ ਨਾਬਾਲਗਾ ਨੂੰ ਜ਼ਹਿਰ ਦੇ ਕੇ ਮਾਰਿਆ, ਪੰਜ ਜਣਿਆਂ ਖਿ਼ਲਾਫ਼ ਮਾਮਲਾ ਦਰਜ
- bhagattanya93
- Apr 28, 2024
- 2 min read
28/04/2024
ਅੰਮ੍ਰਿਤਸਰ ਥਾਣਾ ਕੰਬੋਅ ਅਧੀਨ ਪੈਂਦੇ ਇੱਕ ਪਿੰਡ ਦੀ ਰਹਿਣ ਵਾਲੀ ਨਾਬਾਲਗ ਲੜਕੀ ਨੂੰ ਕੁਝ ਵਿਅਕਤੀਆਂ ਨੇ ਹਵਸ ਦਾ ਸ਼ਿਕਾਰ ਬਣਾਇਆ ਅਤੇ ਬਾਅਦ ਵਿੱਚ ਉਸ ਨੂੰ ਜ਼ਹਿਰੀਲਾ ਪਦਾਰਥ ਪਿਲਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ 11 ਅਪ੍ਰੈਲ ਦੀ ਹੈ। ਫ਼ਿਲਹਾਲ ਪੁਲਿਸ ਨੇ ਪਰਿਵਾਰ ਦੀ ਸ਼ਿਕਾਇਤ ’ਤੇ ਥਾਣਾ ਜੰਡਿਆਲਾ ਵਿਖੇ ਠਠਿਆਰਾਂਵਾਲਾ ਬਜ਼ਾਰ ਬਾਘਾ ਵਾਲਾ ਖੂਹ ਦੇ ਰਹਿਣ ਵਾਲੇ ਸੁਖਦੇਵ ਸਿੰਘ, ਉਸ ਦੀ ਮਾਤਾ ਕੰਵਲਜੀਤ ਕੌਰ, ਅਜੈ, ਜੱਟ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ, ਜਬਰ ਜਨਾਹ ਸਮੇਤ ਵੱਖ-ਵੱਖ ਅਪਰਾਧਕ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਦੂਜੇ ਪਾਸੇ ਇੰਸਪੈਕਟਰ ਅਮਰਜੀਤ ਮਸੀਹ ਨੇ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਿ੍ਰਤਕ ਲੜਕੀ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੇ ਦੋ ਬੱਚੇ ਹਨ ਅਤੇ ਮਿਹਨਤ ਮਜ਼ਦੂਰੀ ਕਰ ਕੇ ਪਰਿਵਾਰ ਦਾ ਗੁਜ਼ਾਰਾ ਚਲਦਾ ਹੈ। ਵੱਡੀ ਬੇਟੀ ਦੀ ਉਮਰ 16 ਸਾਲ ਹੈ ਅਤੇ ਸੁਖਬੀਰ ਸਿੰਘ ਵਾਸੀ ਜੰਡਿਆਲਾ ਉਸ ’ਤੇ ਬੁਰੀ ਨਜ਼ਰ ਰੱਖਦਾ ਸੀ। 11 ਅਪ੍ਰੈਲ ਨੂੰ ਉਸ ਨੂੰ ਪਤਾ ਲੱਗਾ ਕਿ ਉਸ ਦੀ ਲੜਕੀ ਨੇ ਬੀਮਾਰ ਹੋਣ ’ਤੇ ਗਲਤੀ ਨਾਲ ਜ਼ਹਿਰੀਲੀ ਦਵਾਈ ਖਾ ਲਈ ਹੈ। 12 ਅਪ੍ਰੈਲ ਨੂੰ ਉਨ੍ਹਾਂ ਨੂੰ ਵੱਲਾ ਦੇ ਸ੍ਰੀ ਗੁਰੂ ਰਾਮਦਾਸ ਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਪਰਿਵਾਰ ਨੇ 13 ਅਪ੍ਰੈਲ ਨੂੰ ਬੇਟੀ ਦਾ ਅੰਤਿਮ ਸੰਸਕਾਰ ਵੀ ਕੀਤਾ ਸੀ। ਪਰ ਹੁਣ ਪਰਿਵਾਰ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਬੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪਹਿਲਾਂ ਉਨ੍ਹਾਂ ਦੀ ਧੀ ਨਾਲ ਜਬਰ-ਜਨਾਹ ਕੀਤਾ ਅਤੇ ਫਿਰ ਜ਼ਹਿਰੀਲੀ ਚੀਜ਼ ਦੇ ਕੇ ਉਸ ਦਾ ਕਤਲ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਹੁਣ ਉਸ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਸੁਖਬੀਰ ਸਿੰਘ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਦਾ ਰਿਹਾ। ਬਾਅਦ ਵਿੱਚ ਮੁਲਜ਼ਮਾਂ ਨੇ ਆਪਣੇ ਸਾਥੀ ਜੱਟ ਅਤੇ ਅਜੈ ਨਾਲ ਮਿਲ ਕੇ ਬੇਟੀ ਨਾਲ ਜਬਰ ਜਨਾਹ ਵੀ ਕੀਤਾ ਸੀ।






Comments