ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ ! ਪੰਜਾਬ ਸਰਕਾਰ ਨੇ ਵਧਾਈਆਂ ਸਰਦੀਆਂ ਦੀਆਂ ਛੁੱਟੀਆਂ
- Ludhiana Plus
- Dec 31, 2024
- 1 min read
31/12/2024

ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ 'ਚ ਵਾਧਾ ਕਰਦੇ ਹੋਏ ਹੁਣ 7 ਜਨਵਰੀ ਤਕ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਵਧ ਰਹੀ ਠੰਢ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਲਈ ਹੁਣ ਸਕੂਲ 8 ਜਨਵਰੀ ਨੂੰ ਖੁੱਲ੍ਹਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਕਸ ਹੈਂਡਲ 'ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਹੁਣ 8 ਜਨਵਰੀ ਨੂੰ ਖੁੱਲ੍ਹਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 24 ਦਸੰਬਰ ਤੋਂ ਲੈ ਕੇ 31 ਜਨਵਰੀ ਤਕ ਸਰਦੀਆਂ ਦੀਆਂ ਛੁੱਟੀਆਂ ਕੀਤੀਆਂ ਸਨ ਜਿਸ ਅਨੁਸਾਰ ਪਹਿਲੀ ਜਨਵਰੀ ਨੂੰ ਸਕੂਲ ਲੱਗਣੇ ਸਨ ਪਰ ਇਕ ਦਿਨ ਪਹਿਲਾਂ ਹੀ ਅੱਜ ਸਰਕਾਰ ਨੇ ਛੁੱਟੀਆਂ 'ਚ ਵਾਧੇ ਦਾ ਐਲਾਨ ਕਰ ਕੇ ਵੱਡੀ ਰਾਹਤ ਦਿੱਤੀ ਹੈ।
ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਦੇ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ , ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਸਾਰੇ ਸਕੂਲ 8 ਜਨਵਰੀ ਨੂੰ ਖੁਲਣਗੇ।
— Harjot Singh Bains (@harjotbains) December 31, 2024
Comments