SGPC ਦੀ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਹਰਪ੍ਰੀਤ ਸਿੰਘ ਦੀਆ ਸੇਵਾਵਾਂ ਕੀਤੀਆਂ ਗਈਆਂ ਖਤਮ
- Ludhiana Plus
- Feb 10
- 1 min read
10/02/2025

ਗਿਆਨੀ ਹਰਪ੍ਰੀਤ ਸਿੰਘ ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ ਜਗਤਾਰ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ। ਇਹ ਮੀਟਿੰਗ ਅੰਮ੍ਰਿਤਸਰ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਜਾਂਚ ਕਮੇਟੀ ਬਣਾਈ ਗਈ ਸੀ। ਜਿਸ ਦੇ ਆਧਾਰ ਉਤੇ ਫੈਸਲਾ ਲਿਆ ਗਿਆ ਹੈ। ਕਮੇਟੀ ਨੂੰ ਪਹਿਲਾਂ ਜਾਂਚ ਵਾਸਤੇ 15 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਬਾਅਦ ’ਚ ਇਹ ਸਮਾਂ ਇੱਕ ਮਹੀਨੇ ਵਾਸਤੇ ਹੋਰ ਵਧਾ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਇੱਕ ਰਿਸ਼ਤੇਦਾਰ ਵੱਲੋਂ ਉਨ੍ਹਾਂ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ ਪਰ ਜਥੇਦਾਰ ਦੋਸ਼ਾਂ ਨੂੰ ਖਾਰਜ ਕਰ ਚੁੱਕੇ ਹਨ।





Comments