ਅੱਜ ਦਾ ਹੁਕਮਨਾਮਾ(28/07/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Jul 28
- 1 min read
28/07/2025

ਬਿਲਾਵਲੁ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁ ਅੰਗਿ ਚੜਾਇਆ ॥
ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥
ਪਉੜੀ ਛੁੜਕੀ ਫਿਰਿ ਹਾਥਿ ਨ ਆਵੈ ਅਹਿਲਾ ਜਨਮੁ ਗਵਾਇਆ ॥੧॥
ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ। (ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ। (ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ। ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ॥੧॥
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments