ਅੱਜ ਦਾ ਹੁਕਮਨਾਮਾ(03/09/2025) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਅੰਮ੍ਰਿਤਸਰ
- bhagattanya93
- Sep 3
- 1 min read
03/09/2025

ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥
ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੧।
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫਤਹਿ ਜੀ ॥





Comments