ਖਨੌਰੀ ਬਾਰਡਰ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀਆਂ ਨਾੜ੍ਹਾਂ ਬੰਦ, ਚਾਰ ਦਿਨਾਂ ਤੋਂ ਨਹੀਂ ਲੱਗੀ ਡਰਿੱਪ
- Ludhiana Plus
- Mar 11
- 1 min read
11/03/2025

ਖਨੌਰੀ ਬਾਰਡਰ 'ਤੇ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਸੋਮਵਾਰ ਨੂੰ 105ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਜਗਜੀਤ ਡੱਲੇਵਾਲ ਦੀਆਂ ਨਾੜ੍ਹਾਂ ਬੰਦ ਹੋਣ ਕਾਰਨ ਪਿਛਲੇ ਚਾਰ ਦਿਨਾਂ ਤੋਂ ਡਰਿੱਪ ਰਾਹੀਂ ਦਿੱਤੀ ਜਾਣ ਵਾਲੀ ਡਾਕਟਰੀ ਸਹਾਇਤਾ ਫਿਲਹਾਲ ਬੰਦ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਪ੍ਰਮਾਣਿਕ ਸਰੋਤਾਂ ਸਮੇਤ ਉਹ ਜਾਣਕਾਰੀ/ ਡਾਟਾ ਪ੍ਰਸ਼ਾਸਨਿਕ ਅਧਿਕਾਰੀਆਂ ਰਾਹੀਂ ਕੇਂਦਰ ਸਰਕਾਰ ਨੂੰ ਸੌਂਪ ਦਿੱਤਾ ਹੈ, ਜੋ ਕੇਂਦਰੀ ਮੰਤਰੀਆਂ ਨੇ 22 ਫਰਵਰੀ ਨੂੰ ਹੋਈ ਮੀਟਿੰਗ ਵਿੱਚ ਦੋਵਾਂ ਮੋਰਚਿਆਂ ਤੋਂ ਮੰਗਿਆ ਸੀ। ਹਰਿਆਣਾ ਦੇ ਕਿਸਾਨ ਆਗੂ ਅਭਿਮੰਨਯੂ ਕੋਹਾੜ ਨੇ ਕਿਹਾ ਕਿ ਹੁਣ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਸਬਰ ਦਾ ਹੋਰ ਇਮਤਿਹਾਨ ਨਹੀਂ ਲੈਣਾ ਚਾਹੀਦਾ ਅਤੇ ਬਿਨਾਂ ਕਿਸੇ ਦੇਰੀ ਦੇ ਐਮਐਸਪੀ ਦਾ ਗਾਰੰਟੀ ਕਾਨੂੰਨ ਬਣਾਉਣ ਦਾ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਤਾਮਿਲਨਾਡੂ ਦੇ ਤਾਨਾਕਸ਼ੀ ਜ਼ਿਲ੍ਹੇ ਵਿੱਚ ਐਮਐਸਪੀ ਗਾਰੰਟੀ ਕਾਨੂੰਨ ਦੇ ਮੁੱਦੇ ’ਤੇ ਕਿਸਾਨ ਕਾਨਫਰੰਸ ਕੀਤੀ ਜਾ ਰਹੀ ਹੈ। 17 ਮਾਰਚ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਖੇਤੀ ਮਾਹਿਰਾਂ ਨਾਲ ਐਮਐਸਪੀ ਗਰੰਟੀ ਕਾਨੂੰਨ ਦੇ ਮੁੱਦੇ ’ਤੇ ਸਾਂਝੀ ਕਾਨਫਰੰਸ ਕੀਤੀ ਜਾਵੇਗੀ ਅਤੇ 23 ਮਾਰਚ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦਾਤਾਸਿੰਘਵਾਲਾ-ਖਨੌਰੀ, ਸ਼ੰਭੂ ਅਤੇ ਰਤਨਾਪੁਰਾ ਮੋਰਚੇ ਉੱਪਰ ਪ੍ਰੋਗਰਾਮ ਕੀਤੇ ਜਾਣਗੇ।





Comments