ਨਗਰ ਨਿਗਮ ਤੇ ਕੌਸਲ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਵਾਸਤੇ ਦਸਤਾਵੇਜ਼ਾਂ ਦੀ ਸੂਚੀ ਜਾਰੀ
- bhagattanya93
- Dec 6, 2024
- 1 min read
06/12/2024

ਪੰਜਾਬ ਰਾਜ ਚੋਣ ਕਮਿਸ਼ਨ ਨੇ ਨਗਰ ਨਿਗਮ ਅੰਮ੍ਰਿਤਸਰ, ਜਲੰਧਰ, ਫਗਵਾੜਾ, ਲੁਧਿਆਣਾ ਤੇ ਪਟਿਆਲਾ ਅਤੇ 44 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਅਤੇ ਕੁਝ ਨਗਰ ਪਾਲਿਕਾਵਾਂ ਦੇ ਵਾਰਡਾਂ ਦੀਆਂ ਜ਼ਿਮਨੀ ਚੋਣਾਂ ਕਰਵਾਉਣ ਦੀਆਂ ਤਿਆਰੀਆਂ ਖਿੱਚ ਦਿੱਤੀਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਕੋਈ ਵੀ ਉਮੀਦਵਾਰ ਜੋ ਇਨ੍ਹਾਂ ਚੋਣਾਂ ਲਈ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਨਾ ਚਾਹੁੰਦਾ ਹੈ ਤਾਂ ਉਸ ਨੂੰ ਫਾਰਮ 20 ਵਿਚ ਨਾਮਜ਼ਦਗੀ ਪੱਤਰ ਅਤੇ ਹਲਫੀਆ ਬਿਆਨ (ਅਨੁਸੂਚੀ-II), ਮੁਕੰਮਲ ਜਾਣਕਾਰੀ ਸਮੇਤ, ਚੱਲ ਅਤੇ ਅਚੱਲ ਜਾਇਦਾਦ ਦੇ ਵੇਰਵੇ, ਅਦਾਲਤਾਂ ਵਿਚ ਲੰਬਿਤ ਕੇਸਾਂ ਦੇ ਵੇਰਵੇ (ਜੇ ਕੋਈ ਹੈ), ਵਿਦਿਅਕ ਯੋਗਤਾ, ਜਾਇਦਾਦ ਅਤੇ ਦੇਣਦਾਰੀਆਂ ਦੇ ਵੇਰਵੇ, ਓਥ ਕਮਿਸ਼ਨਰ ਪਹਿਲੇ ਦਰਜੇ ਦੇ ਕਾਰਜਕਾਰੀ ਮੈਜਿਸਟ੍ਰੇਟ ਜਾਂ ਨੋਟਰੀ ਪਬਲਿਕ ਤੋਂ ਪ੍ਰਮਾਣਿਤ ਅਤੇ ਐੱਸਸੀ/ਬੀਸੀ ਸਰਟੀਫਿਕੇਟ (ਜੇ ਲਾਗੂ ਹੋਵੇ)। ਇਸ ਤੋਂ ਇਲਾਵਾ ਜੇਕਰ ਪਾਰਟੀ ਟਿਕਟ 'ਤੇ ਨਾਮਜ਼ਦ ਕੀਤਾ ਗਿਆ ਹੈ ਤਾਂ ਸਿਆਸੀ ਪਾਰਟੀ ਦੇ ਅਧਿਕਾਰਤ ਹਸਤਾਖਰਕਰਤਾ ਦੁਆਰਾ ਸਪਾਂਸਰਸ਼ਿਪ ਦਾ ਫਾਰਮ ਭਰਕੇ ਆਖਰੀ ਮਿਤੀ ਨੂੰ ਜਾਂ ਇਸ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਕੋਲ ਜਮਾਂ ਕਰਵਾਉਣਾ ਹੋਵੇਗਾ । ਨਾਮਜ਼ਦਗੀ ਫਾਰਮ, ਹਲਫੀਆ ਬਿਆਨ ਅਤੇ ਸਪਾਂਸਰਸ਼ਿਪ ਫਾਰਮ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ ਅਤੇ ਸਬੰਧਤ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਵਿਚ ਵੀ ਉਪਲਬਧ ਹਨ।





Comments