ਕੋਰੋਨਾ ਦਾ ਧਮਾਕਾ, ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਨਵੇਂ ਕੇਸ 3300 ਤੋਂ ਹੋਇਆ ਪਾਰ
- bhagattanya93
- Apr 29, 2022
- 1 min read
29April,2022

ਦੇਸ਼ ਭਰ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ ਕੁੱਲ 3303 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਅੰਕੜਾ ਕੱਲ੍ਹ ਨਾਲੋਂ 12.8 ਫੀਸਦੀ ਵੱਧ ਹੈ। ਇਸ ਦੇ ਨਾਲ, ਦੇਸ਼ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਕੁੱਲ ਗਿਣਤੀ ਹੁਣ ਵੱਧ ਕੇ 4 ਕਰੋੜ 30 ਲੱਖ, 68 ਹਜ਼ਾਰ 799 ਹੋ ਗਈ ਹੈ।


ਕੋਰੋਨਾ ਵਾਇਰਸ ਨੂੰ ਲੈ ਕੇ ਵੱਖ-ਵੱਖ ਸੂਬਿਆਂ ਵੱਲੋਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿਚ ਵੀ ਭੀੜ ਵਾਲੀਆਂ ਥਾਵਾਂ ਉਤੇ ਮਾਸਕ ਜ਼ਰੂਰ ਕਰ ਦਿੱਤਾ ਗਿਆ ਤੇ ਸਕੂਲਾਂ ਵਿੱਚ ਵੀ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਚੰਡੀਗੜ੍ਹ ਵਿੱਚ ਮਾਸਕ ਜ਼ਰੂਰੀ ਕਰ ਦਿੱਤਾ ਗਿਆ ਅਤੇ ਮਾਸਕ ਨਾ ਪਾਉਣ ਉਤੇ ਭਾਰੀ ਜੁਰਮਾਨਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ।
ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਵਿਡ ਕਾਰਨ ਕੁੱਲ 39 ਲੋਕਾਂ ਦੀ ਮੌਤ ਵੀ ਹੋਈ ਹੈ। ਦੇਸ਼ ਵਿੱਚ ਹੁਣ ਤੱਕ ਕੋਵਿਡ ਕਾਰਨ ਕੁੱਲ 5 ਲੱਖ 23 ਹਜ਼ਾਰ 693 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਜ ਮਰਨ ਵਾਲਿਆਂ ਦੀ ਗਿਣਤੀ 'ਚ ਕੇਰਲ ਦੇ 26 ਕੇਸ ਵੀ ਬੈਕਲਾਗ ਅੰਕੜਿਆਂ ਵਜੋਂ ਸ਼ਾਮਲ ਕੀਤੇ ਗਏ ਹਨ।





Comments