ਪਤੀ ਨੇ ਕੀਤੀ ਦੋ ਬੱਚਿਆਂ ਦੀ ਮਾਂ ਦੀ ਹੱਤਿ+ਆ, Spa Centre ਅੰਦਰ ਦਾਖਲ ਹੋ ਕੇ ਦਿੱਤਾ ਵਾਰਦਾਤ ਨੂੰ ਅੰਜਾਮ
- Ludhiana Plus
- Apr 4
- 1 min read
04/04/2025

ਪਤੀ ਪਤਨੀ ਵਿਚਕਾਰ ਚੱਲ ਰਿਹਾ ਤਕਰਾਰ ਇਸ ਕਦਰ ਵੱਧ ਗਿਆ ਕਿ ਨੌਜਵਾਨ ਨੇ ਸਪਾ ਸੈਂਟਰ ਦੇ ਅੰਦਰ ਦਾਖਲ ਹੋ ਕੇ ਆਪਣੀ ਪ੍ਰੇਮਿਕਾ ਉੱਪਰ ਚਾਕੂ ਨਾਲ ਵਾਰ ਕਰਕੇ ਉਸਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਭਾਈ ਹਿੰਮਤ ਸਿੰਘ ਨਗਰ ਇਲਾਕੇ ਵਿੱਚ ਵਾਪਰੀ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮ੍ਰਿਤਕਾ ਦੀ ਪਛਾਣ ਅਕਵਿੰਦਰ ਕੌਰ ਵਜੋਂ ਹੋਈ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਿੰਮਤ ਸਿੰਘ ਨਗਰ ਵਿੱਚ ਰਿਲੀਫ ਨਾਮ ਦਾ ਸਪਾ ਸੈਂਟਰ ਚਲਦਾ ਹੈ। ਦੋ ਬੱਚਿਆਂ ਦੀ ਮਾਂ ਅਕਵਿੰਦਰ ਕੌਰ ਇਸੇ ਹੀ ਸਪਾ ਸੈਂਟਰ ਵਿੱਚ ਕੰਮ ਕਰਦੀ ਸੀ। ਅਕਵਿੰਦਰ ਨਾਲ ਲਿਵ ਇਨ ਰਿਲੇਸ਼ਨ ਵਿੱਚ ਰਹਿਣ ਵਾਲਾ ਵਿਅਕਤੀ ਵੀਰਵਾਰ ਨੂੰ ਸਪਾ ਸੈਂਟਰ ਦੇ ਅੰਦਰ ਦਾਖਲ ਹੋਇਆ ਅਤੇ ਉਸ ਨਾਲ ਝਗੜਾ ਕਰਨ ਲੱਗ ਪਿਆ।
ਮਾਮਲਾ ਇਸ ਕਦਰ ਵੱਧ ਗਿਆ ਕਿ ਉਸਨੇ ਅਕਵਿੰਦਰ ਕੌਰ ਦੀ ਗਰਦਨ 'ਤੇ ਚਾਕੂ ਨਾਲ ਵਾਰ ਕਰ ਦਿੱਤੇ। ਗੰਭੀਰ ਰੂਪ ਵਿੱਚ ਫੱਟੜ ਹੋਈ ਔਰਤ ਨੂੰ ਲਾਗੇ ਦੇ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਆਲੇ ਦੁਆਲੇ ਦੇ ਲੋਕਾਂ ਨੇ ਇਸ ਵਾਰਦਾਰ ਦੀ ਸੂਚਨਾ ਥਾਣਾ ਦੁਗਰੀ ਦੀ ਪੁਲਿਸ ਨੂੰ ਦਿੱਤੀ। ਜਾਣਕਾਰੀ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
Comments