google-site-verification=ILda1dC6H-W6AIvmbNGGfu4HX55pqigU6f5bwsHOTeM
top of page

AIIMS 'ਚ ਨਿਕਲੀ ਭਰਤੀ, ਇਸ ਯੋਗਤਾ ਵਾਲੇ ਉਮੀਦਵਾਰ ਕਰ ਸਕਦੇ ਹਨ ਅਪਲਾਈ, ਮਿਲੇਗੀ ਚੰਗੀ ਤਨਖ਼ਾਹ

  • Nov 14, 2023
  • 1 min read

14/11/2023

ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਭਾਰਤ ਦੇ ਵੱਡੇ ਹਸਪਤਾਲਾਂ ਵਿਚੋਂ ਇਕ ਹੈ। ਬਹੁਤ ਲੋਕ AIIMS ਵਿਚ ਨੌਕਰੀ ਕਰਨ ਦਾ ਸੁਪਨਾ ਲੈਂਦੇ ਹਨ। ਹਾਲ ਹੀ ਵਿਚ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (AIIMS) ਨੇ ਗਰੁੱਪ ਬੀ ਅਤੇ ਗਰੁੱਪ ਸੀ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਭਰਤੀ ਵਿਚ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ ਆਨਲਾਈਨ ਰੂਪ ਵਿਚ ਅਪਲਾਈ ਕਰ ਸਕਦੇ ਹਨ।

ਇਸ ਭਰਤੀ ਲਈ ਅਪਲਾਈ ਕਰਨ ਲਈ ਤੁਹਾਨੂੰ ਏਮਜ਼ ਦੀ ਅਧਿਕਾਰਿਤ ਵੈੱਬਸਾਈਟ ਉੱਤੇ ਜਾਣਾ ਪਵੇਗਾ। ਤੁਸੀਂ ਇਸ ਵੈੱਬਸਾਈਟ ਉੱਤੇ ਜਾ ਕਿ ਇਸ ਭਰਤੀ ਸੰਬੰਧੀ ਨੋਟੀਫ਼ਿਕੇਸ਼ਨ ਵੀ ਪ੍ਰਾਪਤ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਸੰਬੰਧੀ ਡਿਟੇਲ ਏਮਜ਼ ਵਿਚ ਗਰੁੱਪ ਬੀ ਅਤੇ ਗਰੁੱਪ ਸੀ ਦੀਆਂ ਪੋਸਟਾਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਬਹੁਤ ਨਜ਼ਦੀਕ ਆ ਗਈ ਹੈ। ਇਨ੍ਹਾਂ ਪੋਸਟਾਂ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ 16 ਨਵੰਬਰ ਰੱਖੀ ਗਈ ਹੈ। ਤੁਸੀਂ ਇਸ ਤੋਂ ਪਹਿਲਾਂ ਪਹਿਲਾਂ ਆਨਲਾਈਨ ਰੂਪ ਵਿਚ ਅਰਜ਼ੀ ਜਮ੍ਹਾਂ ਕਰਵਾ ਸਕਦੇ ਹੋ।


Comments


Logo-LudhianaPlusColorChange_edited.png
bottom of page