Bikram ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਮੁੜ ਤੋਂ ਮੁਲਤਵੀ
- bhagattanya93
- Aug 6
- 1 min read
06/08/2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ (Bikram) ਸਿੰਘ ਮਜੀਠੀਆ ਨੂੰ ਅੱਜ ਵੀ ਕੋਈ ਰਾਹਤ ਨਹੀਂ ਮਿਲੀ। ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਅਤੇ ਜੇਲ੍ਹ ਵਿੱਚ ਬੈਰਕ ਬਦਲਣ ਦੀਆਂ ਪਟੀਸ਼ਨਾਂ ‘ਤੇ ਸੁਣਵਾਈ ਫਿਰ ਤੋਂ ਮੁਲਤਵੀ ਕਰ ਦਿੱਤੀ ਗਈ ਹੈ। ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅਗਲੀ ਸੁਣਵਾਈ ਭਲਕੇ ਯਾਨੀ ਕਿ 7 ਅਗਸਤ ਨੂੰ ਹੋਵੇਗੀ, ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ 12 ਅਗਸਤ ਨੂੰ ਸੁਣਵਾਈ ਹੋਵੇਗੀ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਾਭਾ ਜੇਲ੍ਹ ‘ਚ ਬੰਦ ਹਨ। ਬਿਕਰਮ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਮੁਹਾਲੀ ਕੋਰਟ ਨੇ ਉਨ੍ਹਾਂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜਿਆ ਹੋਇਆ ਹੈ।





Comments