CM ਭਗਵੰਤ ਮਾਨ ਨੂੰ ਮਿਲੀ ਫੋਰਟਿਸ ਹਸਪਤਾਲ 'ਤੋਂ ਛੁੱਟੀ, ਸਾਰੇ ਟੈਸਟ ਆਏ ਠੀਕ; 5 ਸਤੰਬਰ ਤੋਂ ਸਨ ਦਾਖਲ
- bhagattanya93
- Sep 11
- 1 min read
11/09/2025

CM ਭਗਵੰਤ ਮਾਨ ਨੂੰ ਅੱਜ ਫੋਰਟਿਸ ਹਸਪਤਾਲ 'ਚੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦਾ ਕਾਫਲਾ ਹਸਪਤਾਲ ਤੋਂ ਰਵਾਨਾ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਲਾਂਕਿ ਹੁਣ ਉਨ੍ਹਾਂ ਦੀ ਹਾਲਤ ਵਿੱਚ ਕਾਫ਼ੀ ਸੁਧਾਰ ਹੋਇਆ ਹੈ ਤੇ ਡਾਕਟਰਾਂ ਵਲੋੋਂ ਅੱਜ ਵੀਰਵਾਰ ਨੂੰ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।CM ਮਾਨ ਨੂੰ ਪਿਛਲੇ ਹਫ਼ਤੇ ਮੁਹਾਲੀ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਸਿਹਤ ਸਮੱਸਿਆਵਾਂ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਾਖਲ ਸਨ। ਡਾਕਟਰਾਂ ਅਨੁਸਾਰ ਮੁੱਖ ਮੰਤਰੀ ਮਾਨ ਨੂੰ ਅੱਜ ਸ਼ਾਮ 4:30 ਵਜੇ ਦੇ ਕਰੀਬ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੇ ਸਿੱਧੇ ਚੰਡੀਗੜ੍ਹ ਸਥਿਤ ਆਪਣੇ ਸਰਕਾਰੀ ਨਿਵਾਸ ਸਥਾਨ ਵੱਲ ਜਾਣ ਦੀ ਉਮੀਦ ਹੈ।





Comments