26 ਤੇ 27 ਅਗਸਤ ਨੂੰ ਸਕੂਲਾਂ 'ਚ ਛੁੱਟੀਆਂ ਦਾ ਐਲਾਨ! ਜਾਰੀ ਹੋ ਗਏ ਹੁਕਮ
- bhagattanya93
- Aug 25, 2025
- 1 min read
25/08/2025

ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 26.08.2025 ਅਤੇ 27.08.2025 (ਮੰਗਲਵਾਰ ਅਤੇ ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਸਮੇਤ ਪੂਰੇ ਪੰਜਾਬ ਵਿੱਚ ਭਾਰੀ ਬਾਰਸ਼ ਹੋ ਰਹੀ ਹੈ ਅਤੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਵੀ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਲਗਾਤਾਰ ਬਾਰਸ਼ ਕਾਰਨ ਸਕੂਲਾਂ ਵੱਲ ਜਾਣ ਵਾਲੇ ਕਈ ਰਸਤੇ ਪਾਣੀ ਨਾਲ ਭਰੇ ਹੋਏ ਹਨ, ਜਿਸ ਕਰਕੇ ਅਧਿਆਪਕਾਂ, ਸਟਾਫ ਅਤੇ ਵਿਦਿਆਰਥੀਆਂ ਨੂੰ ਸਕੂਲ ਆਉਣ-ਜਾਣ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਇਹ ਫ਼ੈਸਲਾ ਵਿਦਿਆਰਥੀਆਂ ਅਤੇ ਸਟਾਫ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ।ਐਲੀਮੈਂਟਰੀ ਸਿੱਖਿਆ) ਹੁਸ਼ਿਆਰਪੁਰ ਨੂੰ ਇਹ ਹੁਕਮ ਲਾਗੂ ਕਰਵਾਉਣ ਲਈ ਪਾਬੰਦ ਕੀਤਾ ਗਿਆ ਹੈ।





Comments