PhD ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ’ਚ ਮੌ+ਤ, ਹੋਸਟਲ ਦੇ ਬਾਥਰੂਮ ’ਚੋਂ ਮਿਲੀ ਲਾਸ਼
- bhagattanya93
- Apr 28
- 1 min read
28/04/2025

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਕ ਪੀਐੱਚਡੀ ਦੇ ਵਿਦਿਆਰਥੀ ਦੀ ਲਾਸ਼ ਹੋਸਟਲ ਦੇ ਬਾਥਰੂਮ ’ਚੋਂ ਮਿਲੀ। ਜ਼ਿਲ੍ਹਾ ਹੁਸ਼ਿਆਰਪੁਰ ਦੇ ਦਸੂਹਾ ਦਾ ਰਹਿਣ ਵਾਲਾ ਹਰਪ੍ਰੀਤ ਸਿੰਘ (32) ਆਪਣੇ ਭਰਾ ਨਾਲ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਪੀਐੱਚਡੀ ਦੀ ਕਰ ਰਿਹਾ ਸੀ ਤੇ ਉੱਥੇ ਹੋਸਟਰ ’ਚ ਰਹਿੰਦਾ ਸੀ। ਹੋਸਟਲ ’ਚ ਰਹਿੰਦੇ ਹੋਰ ਵਿਦਿਆਰਥੀਆਂ ਮੁਤਾਬਕ ਸ਼ਨਿਚਰਵਾਰ ਨੂੰ ਹਰਪ੍ਰੀਤ ਸਿੰਘ ਬਾਥਰੂਮ ਗਿਆ ਸੀ ਤੇ ਕਾਫ਼ੀ ਦੇਰ ਤੱਕ ਬਾਹਰ ਨਹੀਂ ਆਇਆ। ਫਿਰ ਕਿਸੇ ਤਰ੍ਹਾਂ ਉਸ ਨੂੰ ਬਾਹਰ ਕੱਢ ਕੇ ਹਸਪਤਾਲ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ। ਏਸੀਪੀ ਸ਼ਿਵ ਦਰਸ਼ਨ ਮੁਤਾਬਕ ਮੌਤ ਦਾ ਕਾਰਨ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ।

Comments