google-site-verification=ILda1dC6H-W6AIvmbNGGfu4HX55pqigU6f5bwsHOTeM
top of page

High Alert! ਸਤਲੁਜ ਦਰਿਆ ਨੇ ਵਧਾਈ ਚਿੰਤਾ, ਹੜ੍ਹ ਦੀ ਲਪੇਟ 'ਚ 64 ਪਿੰਡ

  • bhagattanya93
  • Sep 5
  • 2 min read

05/09/2025

ree

ਜਲੰਧਰ- ਪਹਾੜੀ ਇਲਾਕੇ ਅਤੇ ਪੰਜਾਬ ਵਿਚ ਬੀਤੇ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਜਲੰਧਰ ਵਿੱਚ ਅਜੇ ਵੀ ਹੜ੍ਹ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਅਲਰਟ 'ਤੇ ਹਨ ਅਤੇ ਸਤਲੁਜ 'ਤੇ ਪ੍ਰਸ਼ਾਸਨਿਕ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਕਾਰਨ ਫਿਲੌਰ, ਸ਼ਾਹਕੋਟ ਲੋਹੀਆਂ ਵਿੱਚ ਹੜ੍ਹ ਦਾ ਘੇਰਾ ਵਧਣ ਦਾ ਖ਼ਤਰਾ ਹੈ। ਸਰਕਾਰੀ ਅੰਕੜਿਆਂ ਅਨੁਸਾਰ ਜਲੰਧਰ ਦੇ ਕੁੱਲ੍ਹ 64 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ, ਜਿਸ ਕਾਰਨ ਜਲੰਧਰ ਹਾਈ ਅਲਰਟ 'ਤੇ ਹੈ।

ree

ਮੌਸਮ ਵਿਗਿਆਨੀਆਂ ਨੇ ਇਹ ਵੀ ਕਿਹਾ ਕਿ ਮਾਨਸੂਨ ਅਜੇ ਪੂਰੀ ਤਰ੍ਹਾਂ ਕਮਜ਼ੋਰ ਨਹੀਂ ਹੋਇਆ ਹੈ। ਪਹਾੜੀ ਇਲਾਕਿਆਂ 'ਚ ਬੱਦਲ ਫਟਣ ਅਤੇ ਭਾਰੀ ਬਾਰਿਸ਼ ਦੀਆਂ ਘਟਨਾਵਾਂ ਸਤੰਬਰ ਦੇ ਦੂਜੇ ਹਫ਼ਤੇ ਤੱਕ ਜਾਰੀ ਰਿਹ ਸਕਦੀਆਂ ਹਨ। ਇਸ ਦਾ ਸਿੱਧਾ ਅਸਰ ਸਤਲੁਜ ਦਰਿਆ 'ਤੇ ਪਵੇਗਾ। ਜਲੰਧਰ ਵਿੱਚ ਪ੍ਰਸ਼ਾਸਨ ਨੇ ਦਰਿਆ ਦੇ ਕੰਢੇ ਸਥਿਤ ਲਗਭਗ 10 ਪਿੰਡਾਂ ਨੂੰ ਅਲਰਟ 'ਤੇ ਰੱਖਿਆ ਹੈ। ਲੋਕਾਂ ਨੂੰ ਲਗਾਤਾਰ ਚਿਤਾਵਨੀ ਦਿੱਤੀ ਜਾ ਰਹੀ ਹੈ ਕਿ ਉਹ ਦਰਿਆ ਨੇੜੇ ਨਾ ਜਾਣ ਅਤੇ ਉੱਚੀਆਂ ਥਾਵਾਂ 'ਤੇ ਪਨਾਹ ਨਾ ਲੈਣ। ਹਾਲਾਂਕਿ ਅੱਜ ਸ਼ਹਿਰ ਵਿੱਚ ਮੀਂਹ ਦੀ ਕੋਈ ਚਿਤਾਵਨੀ ਨਹੀਂ ਹੈ।

ree

ਦਰਿਆ ਨੇੜੇ ਪਿੰਡਾਂ ਦੀ ਸਥਿਤੀ ਚਿੰਤਾਜਨਕ

ਇਥੇ ਦੱਸਣਯੋਗ ਹੈ ਕਿ ਦਰਿਆ ਕੰਢੇ ਸਥਿਤ ਪਿੰਡਾਂ ਲਈ ਸਥਿਤੀ ਸਭ ਤੋਂ ਵੱਧ ਚਿੰਤਾਜਨਕ ਹੋ ਗਈ ਹੈ। ਸੰਗਵਾਲਾ ਅਤੇ ਧੁੱਸੀ ਬੰਨ੍ਹ ਦੇ ਆਲੇ-ਦੁਆਲੇ ਪਾਣੀ ਦਾ ਵਹਾਅ ਇੰਨਾ ਤੇਜ਼ ਹੈ ਕਿ ਸਥਾਨਕ ਪ੍ਰਸ਼ਾਸਨ ਅਤੇ ਪਿੰਡ ਵਾਸੀ ਬੰਨ੍ਹ ਨੂੰ ਸੁਰੱਖਿਅਤ ਰੱਖਣ ਵਿੱਚ ਜੁਟੇ ਹੋਏ ਹਨ। ਜੇਕਰ ਪਹਾੜਾਂ ਵਿੱਚ ਅਜੇ ਵੀ ਮੀਂਹ ਪੈਂਦਾ ਹੈ ਤਾਂ ਸਤਲੁਜ ਦਾ ਪਾਣੀ ਦਾ ਪੱਧਰ ਹੋਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੈਦਾਨੀ ਇਲਾਕਿਆਂ ਵਿੱਚ ਆਮ ਨਾਲੋਂ ਵੱਧ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਨਾਲ ਹੇਠਲੇ ਇਲਾਕਿਆਂ ਵਿੱਚ ਪਾਣੀ ਭਰਨ ਦਾ ਖ਼ਤਰਾ ਹੋਰ ਵੱਧ ਸਕਦਾ ਹੈ।

ree

ਸਰਾਲੀ ਡੈਮ ਨੇ ਜਲੰਧਰ ਤੇ ਲੁਧਿਆਣਾ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ

ਉਥੇ ਹੀ ਜਲੰਧਰ ਅਤੇ ਲੁਧਿਆਣਾ 'ਚ ਸਤਲੁਜ ਨਾਲ ਲੱਗਦੇ ਸਸਰਾਲੀ ਡੈਮ ਨੇ ਵੀਰਵਾਰ ਤੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਚਿੰਤਾ ਵਧਾ ਦਿੱਤੀ ਹੈ। ਵੀਰਵਾਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਸਸਰਾਲੀ ਕਾਲੋਨੀ ਵਿੱਚ ਬੰਨ੍ਹ ਦਾ ਕੁਝ ਹਿੱਸਾ ਨੁਕਸਾਨਿਆ ਗਿਆ ਸੀ। ਜਿਵੇਂ ਹੀ ਬੰਨ੍ਹ ਦੇ ਕਮਜ਼ੋਰ ਹੋਣ ਦਾ ਪਤਾ ਲੱਗਾ, ਕੈਬਿਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਵੀ ਮੌਕੇ 'ਤੇ ਪਹੁੰਚ ਗਏ ਅਤੇ ਸਥਿਤੀ ਦਾ ਜਾਇਜ਼ਾ ਲਿਆ।

Comments


Logo-LudhianaPlusColorChange_edited.png
bottom of page