Holiday Alert ! ਪੰਜਾਬ ਦੇ ਇਨ੍ਹਾਂ 3 ਜ਼ਿਲ੍ਹਿਆਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸੋਮਵਾਰ ਨੂੰ ਬੰਦ ਰਹਿਣਗੇ ਵਿਦਿਅਕ ਅਦਾਰੇ; ਜਾਣੋ
- bhagattanya93
- Oct 4
- 2 min read
04/10/2025

ਜਲੰਧਰ, ਹੁਸ਼ਿਆਰਪੁਰ ਤੇ ਕਪੂਰਥਲਾ 'ਚ ਸੋਮਵਾਰ ਯਾਨੀ 6 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਭਗਵਾਨ ਵਾਲਮੀਕਿ ਜੀ ਮਹਾਰਾਜ ਦੇ ਪ੍ਰਗਟ ਉਤਸਵ ਸਬੰਧੀ ਸ਼ਹਿਰ ’ਚ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ 6 ਅਕਤੂਬਰ ਨੂੰ ਸ਼ਹਿਰ ਦੇ ਸਾਰੇ ਸਕੂਲ, ਕਾਲਜ ਤੇ ਹੋਰ ਵਿੱਦਿਅਕ ਸੰਸਥਾਨ ’ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਆਦੇਸ਼ਾਂ ਮੁਤਾਬਕ ਸ਼ੋਭਾ ਯਾਤਰਾ ਮੌਕੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ 6 ਅਕਤੂਬਰ ਨੂੰ 2 ਵਜੇ ਦੁਪਹਿਰ ਤੋਂ ਬਾਅਦ ਨਗਰ ਨਿਗਮ ਦੀ ਹੱਦ ’ਚ ਸਥਿਤ ਸਕੂਲ, ਕਾਲਜ ਤੇ ਆਈਟੀਆਈਜ਼ (ਸਰਕਾਰੀ ਤੇ ਪ੍ਰਾਈਵੇਟ ਦੋਵੇਂ) ’ਚ ਛੁੱਟੀ ਕੀਤੀ ਗਈ ਹੈ।
ਹੁਸ਼ਿਆਰਪੁਰ 'ਚ ਵੀ ਅੱਧੇ ਦਿਨ ਦੀ ਛੁੱਟੀ
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ 6 ਅਕਤੂਬਰ ਨੂੰ ਜ਼ਿਲ੍ਹੇ ਵਿਚ ਕੱਢੀ ਜਾਣ ਵਾਲੀ ਵਿਸ਼ਾਲ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਕਾਲਜਾਂ, ਵਿੱਦਿਅਕ ਸੰਸਥਾਵਾਂ (ਸਰਕਾਰੀ/ਸਹਾਇਤਾ ਪ੍ਰਾਪਤ/ਪ੍ਰਾਈਵੇਟ) ਵਿਚ ਦੁਪਹਿਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜਾਰੀ ਕੀਤਾ ਹੈ।
ਕਪੂਰਥਲਾ 'ਚ ਵੀ ਸਕੂਲਾਂ-ਕਾਲਜਾਂ ’ਚ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ
ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਜਾਣਕਾਰੀ ਦਿੱਤੀ ਕਿ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਹੱਕਾਂ ਦੀ ਵਰਤੋਂ ਕਰਦਿਆਂ 06-10-2025 ਨੂੰ ਸਬ-ਡਵੀਜ਼ਨ ਫਗਵਾੜਾ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ, ਕਾਲਜਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਮਿਤੀ 07-10-2025 ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਂਦਾ ਹੈ ਜਿਸ ਦੇ ਸਬੰਧ ਵਿੱਚ ਮਿਤੀ 06-10-2025 ਨੂੰ ਫਗਵਾੜਾ ਵਿੱਖੇ ਵਿਸ਼ਾਲ ਸ਼ੋਭਾ ਯਾਤਰਾ ਨੂੰ ਧਿਆਨ ਵਿਚ ਰੱਖਦੇ ਹੋਏ ਸ਼ਹਿਰ ’ਚ ਟਰੈਫਿਕ ਦੇ ਕਈ ਰੂਟ ਡਾਈਵਰਟ ਕੀਤੇ ਗਏ ਹਨ, ਇਸ ਲਈ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਸੁਵਿਧਾ ਅਤੇ ਸੁਰੱਖਿਆ ਨੂੰ ਧਿਆਨ ’ਚ ਰੱਖਦੇ ਹੋਏ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਸਿੱਖਿਆ ਅਫਸਰ (ਸਕੈਂਡਰੀ/ਐਲੀਮੈਂਟਰੀ) ਕਪੂਰਥਲਾ ਸਕੂਲਾਂ ’ਚ ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਜ਼ਿੰਮੇਵਾਰ ਹੋਣਗੇ।





Comments