google-site-verification=ILda1dC6H-W6AIvmbNGGfu4HX55pqigU6f5bwsHOTeM
top of page

IMD ਦੇ ਤਾਜ਼ਾ ਅਲਰਟ ਪਿੱਛੋਂ ਪ੍ਰਸ਼ਾਸਨ ਵੱਲੋਂ ਦਫ਼ਤਰਾਂ ਅਤੇ ਸਕੂਲਾਂ ਲਈ ਨਵੇਂ ਹੁਕਮ ਜਾਰੀ

  • Sep 2, 2025
  • 2 min read

02/09/2025

ਪੰਜਾਬ ਅਤੇ ਹਰਿਆਣਾ ਵਿਚ ਮੀਂਹ ਨੇ ਭਾਰੀ ਤਬਾਹੀ ਮਚਾਈ ਹੈ। ਪੰਜਾਬ ਵਿਚ ਪਿਛਲੇ 48 ਘੰਟਿਆਂ ਤੋਂ ਪੈ ਰਹੇ ਮੀਂਹ ਕਰਕੇ ਸਥਿਤੀ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਸੂਬੇ ਵਿਚ ਲੰਘੀ ਰਾਤ ਵੀ ਜ਼ਿਆਦਾਤਰ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ ਹੈ ਜੋ ਕਿ ਸਾਰੀ ਰਾਤ ਪੈਂਦਾ ਰਿਹਾ ਹੈ। ਉਧਰ ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਮੁਕੇਰੀਆਂ, ਜਲੰਧਰ, ਸੁਲਤਾਨਪੁਰ ਲੋਧੀ, ਲੁਧਿਆਣਾ, ਮੋਗਾ, ਬਰਨਾਲਾ, ਸੰਗਰੂਰ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਅੱਜ ਭਾਰੀ ਮੀਂਹ ਪੈਣ ਲਈ ‘ਰੈੱਡ ਅਲਰਟ’ ਜਾਰੀ ਕਰ ਦਿੱਤਾ ਹੈ।


ਹਰਿਆਣਾ ਵਿਚ ਵੀ ਹਾਲਾਤ ਵਿਗੜ ਰਹੇ ਹਨ। ਮੰਗਲਵਾਰ ਨੂੰ ਗੁਰੂਗ੍ਰਾਮ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਗੁਰੂਗ੍ਰਾਮ ਨੇ ਸਥਿਤੀ ਦੇ ਮੱਦੇਨਜ਼ਰ ਕਾਰਪੋਰੇਟ ਦਫਤਰਾਂ, ਸਕੂਲਾਂ ਅਤੇ ਕਾਲਜਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਹੋਈ ਬਾਰਿਸ਼ ਤੋਂ ਬਾਅਦ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਅਤੇ ਜ਼ਿਆਦਾਤਰ ਕਲੋਨੀਆਂ ਵਿੱਚ ਪਾਣੀ ਇਕੱਠਾ ਹੋ ਗਿਆ ਹੈ।


ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਮੋਹਲੇਧਾਰ ਮੀਂਹ ਪਿਆ। ਅਜਿਹੀ ਸਥਿਤੀ ਵਿਚ ਸ਼ਹਿਰ ਵਿੱਚ 100 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਇੰਨਾ ਹੀ ਨਹੀਂ, ਭਾਰਤੀ ਮੌਸਮ ਵਿਭਾਗ ਨੇ ਮੰਗਲਵਾਰ 2 ਸਤੰਬਰ ਨੂੰ ਭਾਰੀ ਮੀਂਹ ਦੀ ਭਵਿੱਖਬਾਣੀ ਵੀ ਕੀਤੀ ਹੈ ਅਤੇ ਓਂਰਜ ਅਲਰਟ ਜਾਰੀ ਕੀਤਾ ਹੈ।


ਮੌਸਮ ਵਿਭਾਗ ਦੀ ਭਵਿੱਖਬਾਣੀ ਅਤੇ ਮੀਂਹ ਦੇ ਪੱਧਰ ਨੂੰ ਦੇਖਦੇ ਹੋਏ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਟੀ ਨੇ ਜ਼ਿਲ੍ਹੇ ਦੇ ਸਾਰੇ ਕਾਰਪੋਰੇਟ ਦਫਤਰਾਂ ਅਤੇ ਨਿੱਜੀ ਸੰਸਥਾਵਾਂ ਲਈ ਇੱਕ ਐਡਵਾਇਜ਼ਰੀ ਜਾਰੀ ਕੀਤੀ ਹੈ। ਡੀਡੀਐਮਏ ਨੇ ਕਿਹਾ ਕਿ ਸਾਰੇ ਦਫਤਰਾਂ ਨੂੰ ਆਪਣੇ ਕਰਮਚਾਰੀਆਂ ਨੂੰ ਦਫ਼ਤਰ ਬੁਲਾਉਣ ਦੀ ਬਜਾਏ ਘਰੋਂ ਕੰਮ ਕਰਨ ਲਈ ਕਹਿਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਜ਼ਿਲ੍ਹੇ ਦੇ ਸਾਰੇ ਸਕੂਲਾਂ ਨੂੰ ਬੱਚਿਆਂ ਲਈ ਔਨਲਾਈਨ ਕਲਾਸਾਂ ਚਲਾਉਣ ਅਤੇ ਸਕੂਲਾਂ ਵਿੱਚ ਨਾ ਬੁਲਾਉਣ ਦੀ ਸਲਾਹ ਦਿੱਤੀ ਜਾਂਦੀ ਹੈ।


ਦੱਸ ਦਈਏ ਕਿ ਭਾਰੀ ਬਾਰਿਸ਼ ਅਤੇ ਯਮੁਨਾ ਦੇ ਵਧਦੇ ਪਾਣੀ ਦੇ ਪੱਧਰ ਕਾਰਨ ਦਿੱਲੀ ਵਿੱਚ ਵੀ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਯਮੁਨਾ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀ ਹੈ। ਹਾਲਾਂਕਿ, ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਹੈ ਕਿ ਸਾਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।



Comments


Logo-LudhianaPlusColorChange_edited.png
bottom of page