INDIA ਗਠਜੋੜ 'ਚ ਪਈ ਫੁੱਟ? ਇਕੱਲਿਆਂ ਚੋਣਾਂ ਲੜਣਗੀਆਂ AAP ਤੇ ਕਾਂਗਰਸ
- bhagattanya93
- Aug 16, 2023
- 1 min read
ਨਵੀਂ ਦਿੱਲੀ, 16 ਅਗਸਤ 2023

ਭਾਜਪਾ ਅਤੇ ਵਿਰੋਧੀ ਧਿਰ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟੇ ਹੋਏ ਹਨ। ਆਮ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਦੇ ਉਦੇਸ਼ ਨਾਲ 26 ਵਿਰੋਧੀ ਪਾਰਟੀਆਂ ਇਕਜੁੱਟ ਹੋਈਆਂ ਹਨ। ਉਨ੍ਹਾਂ ਨੇ ਆਪਣੇ ਗਠਜੋੜ ਦਾ ਨਾਮ INDIA ਰੱਖਿਆ। ਇਸੇ ਦੌਰਾਨ ਬੁੱਧਵਾਰ ਨੂੰ ਦਿੱਲੀ ਵਿੱਚ ਕਾਂਗਰਸ ਦੀ ਮੀਟਿੰਗ ਤੋਂ ਬਾਅਦ ਪਾਰਟੀ ਆਗੂਆਂ ਦੇ ਬਿਆਨ ਨੇ ‘ਭੰਬਲਭੂਸੇ’ ਵਾਲੀ ਸਥਿਤੀ ਪੈਦਾ ਕਰ ਦਿੱਤੀ ਹੈ।
ਕਾਂਗਰਸ ਆਗੂਆਂ ਨੇ ਬਿਆਨ ਦਿੱਤਾ ਕਿ ਪਾਰਟੀ ਲੀਡਰਸ਼ਿਪ ਨੂੰ ਦਿੱਲੀ ਦੀਆਂ ਸਾਰੀਆਂ 7 ਲੋਕ ਸਭਾ ਸੀਟਾਂ ਲਈ ਜ਼ੋਰਦਾਰ ਤਿਆਰੀਆਂ ਕਰਨ ਲਈ ਕਿਹਾ ਗਿਆ ਹੈ। ਇਸ ਦੌਰਾਨ ਕਾਂਗਰਸੀ ਆਗੂਆਂ ਦੇ ਬਿਆਨਾਂ ਦੇ ਕਈ ਅਰਥ ਕੱਢੇ ਜਾ ਰਹੇ ਹਨ। ਇਨ੍ਹਾਂ ਬਿਆਨਾਂ 'ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਦਿੱਲੀ 'ਚ ਇਕੱਲਿਆਂ ਹੀ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ ਤਾਂ ਫਿਰ INDIA ਗਠਜੋੜ ਦਾ ਕੀ ਮਤਲਬ ਹੈ?

ਆਮ ਆਦਮੀ ਪਾਰਟੀ ਦੇ ਸੂਤਰ ਮੁਤਾਬਕ, ਅਸੀਂ ਮੀਡੀਆ 'ਚ ਕਾਂਗਰਸ ਦਿੱਲੀ ਪ੍ਰਦੇਸ਼ ਪ੍ਰਧਾਨ ਦਾ ਬਿਆਨ ਦੇਖਿਆ ਹੈ। ਜੇਕਰ ਕਾਂਗਰਸ ਨੇ ਦਿੱਲੀ ਵਿੱਚ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ ਤਾਂ ਸਰਬ ਭਾਰਤੀ ਗਠਜੋੜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਕੋਈ ਤੁਕ ਨਹੀਂ ਬਣਦਾ। ਅੰਤਿਮ ਫੈਸਲਾ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵੱਲੋਂ ਲਿਆ ਜਾਵੇਗਾ।

Comments