Kulhad Pizza Couple ਫਿਰ ਸੁਰਖੀਆਂ ’ਚ Karwa Chauth ਤੇ ਪਾਈ ਸੋਸ਼ਲ ਮੀਡੀਆ ’ਤੇ ਨਵੀ Reel
- bhagattanya93
- Nov 3, 2023
- 1 min read
2 ਨਵੰਬਰ


ਪੰਜਾਬ ਦੇ ਜਲੰਧਰ ਦਾ ਮਸ਼ਹੂਰ ਕੁਲਹੜ ਪੀਜ਼ਾ Kulhad Pizza Couple ਜੋੜਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆਇਆ ਹੈ। ਇਸ ਵਾਰ ਕਰਵਾ ਚੌਥ ’ਤੇ ਕੁਲਹੜ ਪੀਜ਼ਾ ਕੱਪਲ ਨੇ ਆਪਣੀ ਇੱਕ ਨਵੀਂ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤਾ ਹੈ। ਜਿਸ ਵਿੱਚ ਉਹ ਪਹਿਲਾਂ ਕਰਵਾ ਚੌਥ ਵਰਤ ਦੀਆਂ ਰਸਮਾਂ ਨਿਭਾ ਰਹੇ ਹਨ।
ਤੁਹਾਨੂੰ ਦੱਸ ਦੇਈਏ ਕਿ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ Kulhad Pizza Couple ਜੋੜੇ ਨੇ ਸੋਸ਼ਲ ਮੀਡੀਆ ਤੋਂ ਦੂਰੀ ਬਣਾ ਲਈ ਸੀ। ਹੁਣ ਉਨ੍ਹਾਂ ਨੇ ਕਰਵਾ ਚੌਥ ਦੇ ਦਿਨ ਦਾ ਆਪਣਾ ਇੱਕ ਵੀਡੀਓ ਅਪਲੋਡ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਰਵਾ ਚੌਥ ਦੀਆਂ ਤਿਆਰੀਆਂ ਬਾਰੇ ਦੱਸਿਆ ਅਤੇ ਪੂਜਾ ਕੀਤੀ। ਇਹ ਜੋੜਾ ਫਿਰ ਤੋਂ ਸੋਸ਼ਲ ਮੀਡੀਆ ’ਤੇ ਐਕਟਿਵ ਹੋ ਗਿਆ ਹੈ।


ਕਰਵਾ ਚੌਥ ਤੋਂ ਪਹਿਲਾਂ ਪ੍ਰਸਿੱਧ ਕੁਲਹੜ ਪੀਜ਼ਾ ਜੋੜੇ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਸੀ। ਇਸ ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਸ ਨਾਲ ਸਬੰਧਤ ਫੋਟੋ ਪੋਸਟ ਵੀ ਕੀਤੀ ਸੀ। ਪਿਛਲੇ ਮਹੀਨੇ ਵਾਪਰੀ ਘਟਨਾ ਤੋਂ ਬਾਅਦ, ਜੋੜੇ ਨੇ ਆਪਣੇ-ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕੁਮੈਂਟ ਸੈਕਸ਼ਨ ਵੀ ਬੰਦ ਕਰ ਦਿੱਤਾ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਦੋਵੇਂ ਪਹਿਲੀ ਵਾਰ ਕਿਸੇ ਜਗ੍ਹਾ ਪਹੁੰਚੇ ਸਨ। ਜੋੜੇ ਦੀ ਕਥਿਤ ਅਸ਼ਲੀਲ ਵੀਡੀਓ ਵਾਇਰਲ ਹੋ ਗਈ। ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲੀਸ ਨੇ ਇੱਕ ਲੜਕੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ, ਜੋ ਪਹਿਲਾਂ ਜੋੜੇ ਦੇ ਰੈਸਟੋਰੈਂਟ ਵਿੱਚ ਕੰਮ ਕਰਦੀ ਸੀ। ਨੌਜਵਾਨ ਸਹਿਜ ਅਰੋੜਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੱਤਾ ਸੀ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ। ਉਸ ਵੀਡੀਓ ਨੂੰ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਬਣਾਇਆ ਗਿਆ ਹੈ। ਉਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।





Comments