MLA ਮਦਨ ਲਾਲ ਬੱਗਾ ਨੇ ਲੁਧਿਆਣਾ ਦੇ ਹਲਕਾ ਨੋਰਥ ਚ 2 ਨਵੇਂ ਟਿਊਬਵੈਲਾਂ ਦਾ ਕੀਤਾ ਉਦਘਾਟਨ
- Ludhiana Plus
- Oct 13, 2023
- 1 min read
Updated: Oct 14, 2023
13 ਅਕਤੂਬਰ

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 93 ਅਤੇ 95 ਅਧੀਨ ਅਸ਼ੋਕ ਨਗਰ ਵਿਖੇ 25 ਹਾਰਸ ਪਾਵਰ ਦੇ ਵੱਖ-ਵੱਖ 2 ਟਿਊਬਵੈਲਾਂ ਦਾ ਉਦਘਾਟਨ ਕਰਦਿਆਂ ਵਸਨੀਕਾਂ ਨੂੰ ਸਮਰਪਿਤ ਕੀਤੇ। ਵਿਧਾਇਕ ਬੱਗਾ ਵੱਲੋਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਾਰਡ ਨੰਬਰ 93 ਅਤੇ 95 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ ਉਨ੍ਹਾਂ ਦੀ ਚਿਰੌਕਣੀ ਮੰਗ ਨੂੰ ਪੂਰਾ ਕਰਦਿਆਂ ਵਾਰਡ ਵਿੱਚ ਨਵੇਂਂ ਟਿਊਬਵੈਲ ਲਗਾਏ ਗਏ ਹਨ ਹੈ ਤਾਂ ਜੋ ਵਸਨੀਕਾਂ ਨੂੰ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਹੁਣ ਆਸ ਪਾਸ ਦੇ ਇਲਾਕਿਆਂ ਨੂੰ ਵੀ ਇਸਦਾ ਲਾਭ ਮਿਲੇਗਾ। ਵਿਧਾਇਕ ਬੱਗਾ ਨੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਸੂਬੇ ਦੇ ਵਸਨੀਕਾਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ ਹੈ ਜਿਸ ਤਹਿਤ ਚੌਣਾਂ ਦੌਰਾਨ ਵੋਟਰਾਂ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।





Comments