google-site-verification=ILda1dC6H-W6AIvmbNGGfu4HX55pqigU6f5bwsHOTeM
top of page

ਬੂਟਾ ਸਿੰਘ ਗਿੱਲ (ਰਾਣੋ) ਨੇਂ ਮਾਰਕੀਟ ਕਮੇਟੀ ਦੋਰਾਹਾ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁੱਦਾ

  • bhagattanya93
  • Sep 25, 2023
  • 1 min read

ਦੋਰਾਹਾ/ਲੁਧਿਆਣਾ, 25 ਸਤੰਬਰ

ਆਮ ਆਦਮੀ ਪਾਰਟੀ ਦੇ ਮਿਹਨਤੀ ਤੇ ਜੁਝਾਰੂ ਆਗ{ ਸ. ਬੂਟਾ ਸਿੰਘ ਗਿੱਲ ਪਿੰਡ ਰਾਣੋ ਵਲੋਂਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕਾਂ ਇੰਜੀ. ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸ. ਹਰਦੀਪ ਸਿੰਘ ਮੁੰਡੀਆਂ ਦੀ ਹਾਜ਼ਰੀ ਵਿੱਚ ਆਪਣਾ ਅਹੁੱਦਾ ਸੰਭਾਲਿਆ। ਅਹੁਦਾ ਸੰਭਾਲਣ ਤੋਂ ਬਾਅਦ ਚੇਅਰਮੈਨ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ, ਸ. ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕਾਂ ਇੰਜੀ: ਮਨਵਿੰਦਰ ਸਿੰਘ ਗਿਆਸਪੁਰਾ ਅਤੇ ਸ. ਹਰਦੀਪ ਸਿੰਘ ਮੁੰਡੀਆਂ ਵਲੋਂ ਸਾਂਝੇ ਤੌਰ 'ਤੇ ਮੁਬਾਰਕਬਾਦ ਦਿੰਦਿਆਂ ਆਸ ਪ੍ਰਗਟਾਈ ਕਿ ਨਵ-ਨਿਯੁਕਤ ਚੇਅਰਮੈਨ ਗਿੱਲ ਵਲੋਂ ਮਾਰਕੀਟ ਕਮੇਟੀ ਦੋਰਾਹਾ ਵਿੱਚ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਯਕੀਨੀ ਬਣਾਈਆਂ ਜਾਣਗੀਆਂ। ਚੇਅਰਮੈਨ ਸ. ਬੂਟਾ ਸਿੰਘ ਗਿੱਲ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਲਈ ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਹੂਲਤ ਲਈ ਸਖ਼ਤ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇਗੀ।

ਚੇਅਰਮੈਨ ਨੇ ਸਪੱਸ਼ਟ ਕਿਹਾ ਕਿ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਬਦਲੇ ਭ੍ਰਿਸ਼ਟਾਚਾਰ ਕਰਨ ਵਾਲੇ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲੇ ਵਿਅਕਤੀਆਂ ਨਾਲ ਕਰੜੇ ਹੱਥੀ ਨਜਿੱਠਿਆ ਜਾਵੇਗਾ।

Comments


Logo-LudhianaPlusColorChange_edited.png
bottom of page