ਕਾਂਗਰਸ ਪਾਰਟੀ ਦੇ ਆਗੂ ਪਰਮਜੀਤ ਸਿੰਘ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਹੋਏ ਸ਼ਾਮਲ
- Ludhiana Plus
- Oct 14, 2023
- 1 min read
14 ਅਕਤੂਬਰ


ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸ਼ੀਤਲ ਆਦੀਵੰਸ਼ੀ ਦੇ ਯਤਨਾਂ ਸਦਕਾ ਦੱਖਣੀ ਸਰਕਲ ਦੇ ਵਾਰਡ ਨੰਬਰ 32 ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਜ਼ਿਲ੍ਹਾ ਸਕੱਤਰ ਦੀਪਕ ਗੋਇਲ, ਕਿਸਾਨ ਮੋਰਚਾ ਦੇ ਪ੍ਰਧਾਨ ਸੁਖਦੇਵ ਸਿੰਘ ਗਿੱਲ, ਕਮਲਜੀਤ ਕੌਰ, ਰਾਜਨ ਗਿੱਲ, ਸੰਭਲ ਕੁਮਾਰ, ਵਿਨੋਦ ਕੁਮਾਰ, ਤਰਸੇਮ ਲਾਲ, ਦੀਪਕ ਮੱਟੂ, ਰਿਸ਼ਭ ਬੱਗਾ, ਅਭੀ ਅਧਵੰਸ਼ੀ, ਗੋਲੂ, ਪੰਮਾ, ਰਾਜੂ, ਮੋਨੂੰ, ਪੰਡਿਤ, ਕਸ਼ਮੀਰ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ।
ਇਸ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਭਲੇ ਲਈ ਚਲਾਈਆਂ ਜਾ ਰਹੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰੇਰਿਤ ਹੋ ਕੇ ਕਾਂਗਰਸ ਪਾਰਟੀ ਦੇ ਪਰਮਜੀਤ ਸਿੰਘ ਗੁੱਜਰ ਆਪਣੇ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਲ ਹੋਏ।ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਨੇ ਇਨ੍ਹਾਂ ਸਾਰੇ ਆਗੂਆਂ ਦਾ ਸਵਾਗਤ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਕਾਂਗਰਸ ਆਗੂ ਪਰਮਜੀਤ ਸਿੰਘ ਗੁੱਜਰ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈਆਂ ਲੋਕ ਭਲਾਈ ਨੀਤੀਆਂ ਨੂੰ ਹਰ ਘਰ ਤੱਕ ਪਹੁੰਚਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ।
Comentarios