ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ 162 ਸਕੂਲ ਅਧਿਆਪਕਾਂ ਦੀਆਂ ਬਦਲੀਆਂ ਰੱਦ ਕੀਤੀਆਂ ਗਈਆਂ
- Ludhiana Plus
- Oct 24, 2023
- 1 min read
24 ਅਕਤੂਬਰ



ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਵੱਲੋਂ 162 ਸਕੂਲ ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ ਰੱਦ ਕਰ ਦਿੱਤੇ ਹਨ। ਜਾਣਕਾਰੀ ਲਈ ਦੱਸ ਦਈਏ ਕਿ, ਪਿਛਲੇ ਦਿਨੀਂ ਸਿੱਖਿਆ ਵਿਭਾਗ ਦੇ ਵਲੋਂ ਸਕੂਲ ਆਫ ਐਮੀਨੈਸ ਵਿੱਚ 162 ਅਧਿਆਪਕਾਂ, ਲੈਕਚਰਾਰਾਂ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਸਨ।
ਅਧਿਆਪਕ ਜਥੇਬੰਦੀਆਂ ਵਲੋਂ ਲਗਾਤਾਰ ਉਕਤ ਬਦਲੀਆਂ ਦਾ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਕਈ ਥਾਵਾਂ ਤੇ ਤਾਂ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਦੇ ਪੁਤਲੇ ਵੀ ਸਾੜੇ ਗਏ ਸਨ। ਅਧਿਆਪਕਾਂ ਦੇ ਸੰਘਰਸ਼ ਅੱਗੇ ਝੁਕਦਿਆਂ ਸਿੱਖਿਆ ਮੰਤਰੀ ਵੱਲੋਂ 162 ਅਧਿਆਪਕਾਂ ਦੀਆਂ ਬਦਲੀਆਂ ਦੇ ਹੁਕਮ ਰੱਦ ਕਰ ਦਿੱਤੇ ਹਨ।






Comments